ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਅਡਵਾਇਜ਼ਰੀ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਘਾਤਕ ਹੋ ਸਕਦੀ ਹੈ ਪਰ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਅਤੇ ਇਸ ਤੋਂ ਹੋਣ ਵਾਲੇ ਉਲਟ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੇ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬੰਧਿਤ ਮੁਸ਼ਕਿਲਾਂ ਪੈਦਾ ਹੋਣ ਦਾ ਕਾਰਨ ਬਣਦਾ ਹੈ | ਸਿਵਲ ਸਰਜਨ ਨੇ ਕਿਹਾ ਕਿ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਅÏਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿਚ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ, ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਪਾਣੀ ਪੀਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬਾਹਰ ਧੁੱਪ ਵਿਚ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢੱਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛਤਰੀ, ਟੋਪੀ, ਤੋਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ, ਨੰਗੇ ਪੈਰ ਧੁੱਪ ਵਿਚ ਨਾ ਜਾਇਆ ਜਾਵੇ, ਜੋ ਲੋਕ ਧੁੱਪ ਵਿਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜ੍ਹੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ਵਿਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ | ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖ਼ਰਬੂਜ਼ਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਸਾਨੂੰ ਓ.ਆਰ.ਐਸ, ਨਿੰਬੂ-ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ | ਅਡਵਾਇਜ਼ਰੀ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ