04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੰਡੀਆਂ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ-ਅਕਾਲੀ ਦਲ <br/>

Ad Position 21
No active advertisement
ਅਜੀਤ ਡੈਸਕ 20-04-2026
ਬਸੀ ਪਠਾਣਾਂ 19 ਅਪ੍ਰੈਲ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਬਲਜੀਤ ਸਿੰਘ ਭੁੱਟਾ ਇੰਚਾਰਜ ਹਲਕਾ ਫ਼ਤਹਿਗੜ੍ਹ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਅਕਾਲੀ ਜਥਾ ਅਤੇ ਸੀਨੀਅਰ ਅਕਾਲੀ ਆਗੂ ਪ੍ਰਦੀਪ ਸਿੰਘ ਕਲੌੜ ਨੇ ਆਪਣੇ ਸਾਥੀਆਂ ਸਮੇਤ ਅਨਾਜ ਮੰਡੀ ਨੰਦਪੁਰ ਕਲੌੜ ਵਿਖੇ ਕਣਕ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਮੰਡੀਆਂ 'ਚ ਕਣਕ ਨਾਲ ਭਰੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ, ਕਿਉਂਕਿ ਹੋਰ ਜਿਨਸ ਲਿਆਉਣ ਲਈ ਮੰਡੀਆਂ ਵਿਚ ਜਗ੍ਹਾ ਘਟਦੀ ਜਾ ਰਹੀ ਹੈ | ਪੇਮੈਂਟ ਵੀ ਅਜੇ ਤੱਕ ਖਾਤਿਆਂ ਵਿੱਚ ਨਹੀਂ ਪਈ ਜਿਸ ਕਰਕੇ ਕਿਸਾਨ ਖੱਜਲ ਖੁਆਰ ਹੋ ਰਹੇ ਹਨ | ਇਸ ਮੌਕੇ ਅਕਾਲੀ ਆਗੂਆਂ ਨੇ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ | ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਵਲੋਂ ਪੁੱਤਾਂ ਵਾਂਗੂ ਪਾਲ਼ੀ ਫ਼ਸਲ ਦੀ ਖ਼ਰੀਦ ਦੇ ਯੋਗ ਪ੍ਰਬੰਧ ਕੀਤੇ ਜਾਣ ਤਾਂ ਜੋ ਅੰਨਦਾਤਾਵਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦੇ ਤੌਰ 'ਤੇ ਰੋਜ਼ਾਨਾ ਮੰਡੀਆਂ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਸਨ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਰਾਜਸਥਾਨ ਦੇ ਪੰਜ ਤਾਰਾ ਹੋਟਲਾਂ ਵਿਚ ਅਨੰਦ ਮਾਣਦੇ ਰਹੇ ਅਤੇ ਹੁਣ ਵਿਦੇਸ਼ ਚਲੇ ਗਏ ਹਨ | ਬਾਦਲ ਸਰਕਾਰ ਵਲੋਂ ਜਿੱਥੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦੇ ਦੌਰੇ ਕਰਨ ਦੀਆਂ ਸਖ਼ਤ ਹਦਾਇਤਾਂ ਹੁੰਦੀਆਂ ਸਨ ਉੱਥੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਮੰਡੀ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲਾਈਆਂ ਜਾਂਦੀਆਂ ਸਨ ਜਿਸ ਕਰਕੇ ਕਿਸਾਨਾਂ ਨੂੰ ਜਿਨਸ ਦੀ ਉਤਰਾਈ, ਸਮੇਂ ਸਿਰ ਸਫ਼ਾਈ, ਖ਼ਰੀਦ ਉਪਰੰਤ ਬੋਰੀਆਂ ਵਿਚ ਭਰਾਈ, ਸਿਲਾਈ, ਬੋਰੀਆਂ ਦੀ ਚੁਕਾਈ ਅਤੇ ਸਟੋਰਾਂ ਵਿਚ ਲਿਜਾਣ ਲਈ ਲਦਾਈ ਆਦਿ ਕਿਸੇ ਪੜਾਅ 'ਤੇ ਵੀ ਕੋਈ ਮੁਸ਼ਕਿਲ ਨਹੀਂ ਆਉਂਦੀ ਸੀ | ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਕਿਸਾਨਾਂ ਦੇ ਹਰ ਤਰ੍ਹਾਂ ਦੇ ਹਿਤਾਂ ਦੀ ਰਾਖੀ ਕਰਦੀ ਹੈ ਅਤੇ ਸਰਕਾਰ ਬਣਨ ਸਮੇਂ ਕਿਸਾਨਾਂ ਦੀ ਜਿਣਸ ਦੇ ਦਾਣੇ ਦਾਣੇ ਦੀ ਖ਼ਰੀਦ ਬਿਨਾਂ ਕਿਸੇ ਮੁਸ਼ਕਿਲ ਤੋਂ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਜਨਤਕ ਥਾਵਾਂ 'ਤੇ ਅਗਨ ਸ਼ਸਤਰ, ਜਲਣਸ਼ੀਲ ਚੀਜ਼ਾਂ ਤੇ ਤੇਜ਼ਧਾਰ ਹਥਿਆਰ ਚੁੱਕਣ 'ਤੇ ਪਾਬੰਦੀ <br/> ਅਗਲੀ ਖ਼ਬਰ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ-ਡਾ: ਜਗਦੀਪ ਸਿੰਘ <br/>
Ad Position 24