ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਭਗਵਾਨ ਪਰਸ਼ੂਰਾਮ ਜਨਮ ਉਤਸਵ ਤੇ ਅਕਸ਼ੈ ਤਿ੍ਤਿਆ ਸਮਾਗਮ ਸਨਾਤਨ ਧਰਮ ਮੰਦਿਰ ਮਾਈ ਅਨੰਤੀ ਧਰਮਸ਼ਾਲਾ ਸਰਹਿੰਦ ਮੰਡੀ ਵਿਖੇ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਦੋ ਰੋਜ਼ਾ ਸਮਾਗਮ ਦੌਰਾਨ ਅੱਜ ਮੰਦਿਰ ਦੇ ਪੁਜਾਰੀ ਅਚਾਰਿਆ ਯੋਗਰਾਜ ਦੁਆਰਾ ਹਵਨ ਯੱਗ ਕਰਨ ਉਪਰੰਤ ਸ੍ਰੀ ਰਾਮਾਇਣ ਪਾਠ ਦੇ ਭੋਗ ਪਾਏ ਗਏ | ਇਸ ਤੋਂ ਇਲਾਵਾ ਸ੍ਰੀ ਕਿ੍ਸ਼ਨਾ ਸੰਕੀਰਤਨ ਮੰਡਲੀ ਬਸੀ ਪਠਾਣਾਂ ਵਲੋਂ ਰਾਜ ਕਮਲ ਦੀ ਅਗਵਾਈ ਹੇਠ ਧਾਰਮਿਕ ਭਜਨਾਂ ਰਾਹੀਂ ਭਗਵਾਨ ਪਰਸ਼ੂਰਾਮ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਗਦੀਪ ਸਿੰਘ ਚੀਮਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਅਜੈ ਸਿੰਘ ਲਿਬੜਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਈਸ਼ਰਪ੍ਰੀਤ ਸਿੰਘ ਸਿੱਧੂ ਸੂਬਾ ਪ੍ਰਧਾਨ ਐਨ.ਐਸ.ਯੂ.ਆਈ, ਸੀਨੀਅਰ ਕਾਂਗਰਸੀ ਆਗੂ ਮਨਜੀਤ ਸ਼ਰਮਾ, ਭਾਜਪਾ ਆਗੂ ਸਰਬਜੀਤ ਸਿੰਘ ਮੱਖਣ, ਦਵਿੰਦਰ ਕੁਮਾਰ ਭੱਟ ਤੋਂ ਇਲਾਵਾ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਹਾਜ਼ਰੀ ਲਗਵਾਈ | ਇਸ ਮੌਕੇ ਸ੍ਰੀ ਬ੍ਰਾਹਮਣ ਸਭਾ ਦੇ ਪ੍ਰਬੰਧਕਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਸਮਾਗਮ ਦੇ ਦੂਜੇ ਦਿਨ ਗੁਰੂ ਕਿਰਪਾ ਸੇਵਾ ਸੰਸਥਾਨ ਵਲੋਂ ਸਾਰੇ ਸਰੀਰ ਦੇ ਚੈੱਕਅਪ ਲਈ ਕੈਂਪ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਸਮਾਜ ਸੇਵਕ ਸੁਰਜੀਤ ਸਿੰਘ ਸਾਹੀ ਵਲੋਂ ਰਿਬਨ ਕੱਟ ਕੇ ਕਰਵਾਈ ਗਈ | ਇਸ ਮੌਕੇ ਸਭਾ ਦੇ ਪ੍ਰਧਾਨ ਵਰਿੰਦਰ ਰਤਨ ਨੇ ਭਗਵਾਨ ਪਰਸ਼ੂਰਾਮ ਜਨਮ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਮਾਗਮ ਸਭਾ ਵਲੋਂ ਹਰ ਸਾਲ ਕਰਵਾਇਆ ਜਾਂਦਾ ਹੈ ਜਿਸ ਦੌਰਾਨ ਧਾਰਮਿਕ ਸਮਾਗਮ ਦੇ ਨਾਲ-ਨਾਲ ਮਾਨਵਤਾ ਦੀ ਭਲਾਈ ਲਈ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਜਾਂਦੇ ਹਨ | ਇਸ ਮੌਕੇ ਸਭਾ ਵਲੋਂ ਸਮਾਜ ਸੇਵਾ, ਖੇਡਾਂ ਤੇ ਵਿੱਦਿਅਕ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ, ਵਿਦਿਆਰਥੀਆਂ ਤੇ ਵਿਸ਼ੇਸ਼ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਪੂਰੀ ਛੋਲੇ ਤੇ ਖੀਰ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਚੇਅਰਮੈਨ ਸੁਰੇਸ਼ ਭਾਰਦਵਾਜ, ਰਾਮ ਨਾਥ ਸ਼ਰਮਾ, ਸਰਪ੍ਰਸਤ ਸੁਰਿੰਦਰ ਭਾਰਦਵਾਜ, ਸਾਬਕਾ ਪ੍ਰਧਾਨ ਵਿਵੇਕ ਸ਼ਰਮਾ, ਮਨੀਸ਼ ਸ਼ਰਮਾ, ਸਾਧੂ ਰਾਮ ਭੱਟਮਾਜਰਾ, ਪਰਮਿੰਦਰ ਜੋਸ਼ੀ, ਹਰਪ੍ਰੀਤ ਭਾਰਦਵਾਜ ਹਨੀ, ਚਰਨਜੀਵ ਸ਼ਰਮਾ, ਧੀਰਜ ਮੋਹਨ ਸ਼ਰਮਾ, ਪਿਤਾਂਬਰ ਸ਼ਰਮਾ, ਅਨਿਲ ਕੁਮਾਰ ਅੱਤਰੀ, ਨਰਿੰਦਰ ਸ਼ਰਮਾ ਸੁਰਿੰਦਰ ਸ਼ਰਮਾ, ਰਾਮ ਰੱਖਾ, ਰਣਜੀਤ ਸ਼ਰਮਾ, ਕਿ੍ਸ਼ਨ ਭਾਰਦਵਾਜ, ਰਾਕੇਸ਼ ਭਾਰਦਵਾਜ ਨਰਿੰਦਰ ਕੌਸ਼ਲ, ਰਾਮਨੀਲ ਸ਼ਰਮਾ, ਤਰਸੇਮ ਸ਼ਰਮਾ, ਰਵਿੰਦਰ ਮੋਹਨ, ਐਸ. ਐਨ ਸ਼ਰਮਾ, ਕੁਲਦੀਪ ਸ਼ਰਮਾ, ਰਾਜਿੰਦਰ ਕਪਲਿਸ਼, ਪਵਨ ਕਪਿਲ ਤੋਂ ਇਲਾਵਾ ਸਭਾ ਨਾਲ ਜੁੜੇ ਹੋਰ ਮੈਂਬਰ ਵੀ ਸ਼ਾਮਿਲ ਸਨ |