ਅਮਲੋਹ, 19 ਅਪ੍ਰੈਲ (ਕੇਵਲ ਸਿੰਘ)-ਨਜ਼ਦੀਕੀ ਪਿੰਡ ਮਛਰਾਏ ਖ਼ੁਰਦ ਵਿਖੇ ਨੌਜਵਾਨਾਂ ਵਲੋਂ ਇਕ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਕਈ ਟੀਮਾਂ ਨੇ ਭਾਗ ਲੈ ਕੇ ਆਪਣੀ ਖੇਡ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਨੌਜਵਾਨ ਆਗੂ ਕਰਨਵੀਰ ਸਿੰਘ ਲਾਡੀ ਵੜਿੰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ਵਲੋਂ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਤੇ ਪ੍ਰਬੰਧਕਾਂ ਵਲੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਮਰਾੜੂ ਦੀ ਟੀਮ ਨੂੰ 31 ਹਜ਼ਾਰ ਰੁਪਏ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਮਛਰਾਏ ਖ਼ੁਰਦ ਟੀਮ ਨੂੰ ਲਾਡੀ ਵੜਿੰਗ ਵਲੋਂ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਨੇ ਭਵਿੱਖ ਵਿਚ ਵੀ ਅਜਿਹੇ ਖੇਡ ਸਮਾਗਮਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਪਿੰਡ ਦੇ ਸਰਪੰਚ ਹਰਦੀਪ ਸਿੰਘ ਵੜਿੰਗ ਵਲੋਂ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਨੌਜਵਾਨਾਂ ਨੂੰ ਅਜਿਹੇ ਖੇਡ ਟੂਰਨਾਮੈਂਟ ਲਗਾਤਾਰ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਡੀ ਵੜਿੰਗ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲਜੁਲ ਕੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ | ਇਸ ਮੌਕੇ ਅਵਤਾਰ ਸਿੰਘ ਪੰਚ, ਅਰਮਨ, ਗੁਰਬਖਸ਼ ਸਿੰਘ, ਹਨੀ, ਪ੍ਰਭ, ਮਨੀ, ਸਮਨ, ਗਗਨ, ਅਮਨ, ਮਨਦੀਪ, ਏਕਮ ਆਦਿ ਮੌਜੂਦ ਸਨ |