05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਸਰਕਾਰ ਵਲੋਂ ਬਣਾਏ ਕਾਨੂੰਨ ਲਈ ਧੰਨਵਾਦ-ਸੰਤ ਮਹਿੰਦਰ ਸਿੰਘ ਖਾਲਸਾ

Ad Position 21
No active advertisement
ਅਜੀਤ ਡੈਸਕ 20-04-2026
ਸੰਘੋਲ, 19 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਸਿੱਖੀ ਪ੍ਰਚਾਰ ਪ੍ਰਸਾਰ ਅਤੇ ਸਮਾਜ ਸੇਵਾ ਕਰਨ ਵਾਲੇ ਸੰਤ ਗਿਆਨੀ ਮਹਿੰਦਰ ਸਿੰਘ ਖਾਲਸਾ ਭੜੀ ਵਾਲਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 13 ਅਪ੍ਰੈਲ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿਚ ਜੋ ਬਿੱਲ ਲਿਆਂਦਾ ਸੀ, ਉਸ ਨੂੰ ਪੰਜਾਬ ਦੇ ਰਾਜਪਾਲ ਵਲੋਂ ਪ੍ਰਵਾਨਗੀ ਦਿੰਦਿਆਂ ਹੋਇਆ ਪਾਸ ਕਰ ਦਿੱਤਾ ਗਿਆ ਹੈ | ਉਨ੍ਹਾਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਭਾਈ ਗੁਰਜੀਤ ਸਿੰਘ ਖਾਲਸਾ ਟਾਵਰ ਮੋਰਚਾ ਸਮਾਣੇ ਵਾਲਿਆਂ ਦੇ ਸਿਦਕ ਨੂੰ ਬੂਰ ਪੈ ਗਿਆ ਹੈ ਤੇ ਉਨ੍ਹਾਂ ਲੰਬਾ ਸਮਾਂ ਟਾਵਰ 'ਤੇ ਬੈਠ ਕੇ ਪੰਜਾਬ ਸਰਕਾਰ ਕੋਲੋਂ ਇਹ ਕਾਨੂੰਨ ਬਣਾਉਣ ਦੀ ਮੰਗ ਕੀਤੀ ਸੀ |


Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਚ ਵਿਸਾਖੀ ਨੂੰ ਸਮਰਪਿਤ ਕੌਮੀ ਸੈਮੀਨਾਰ <br/> ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਨੇ ਸਮਾਜਿਕ ਨਿਆਂ ਤੇ ਪੀੜਤ ਵਰਗ ਦੇ ਹੱਕਾਂ ਦੀ ਰਾਖੀ ਲਈ ਸ਼ਸਤਰ ਚੁੱਕਿਆ-ਰਾਜੂ ਖੰਨਾ <br/>
Ad Position 24