ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਸੰਗਤਪੁਰ ਸੋਢੀਆਂ ਵਿਖੇ ਜਨਤਕ ਮੀਟਿੰਗ ਕੀਤੀ ਗਈ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਕਿਸਾਨੀ ਨੂੰ ਖ਼ੁਸ਼ਹਾਲ ਕਰਨਾ ਅੱਜ ਦੇ ਸਮੇਂ ਦੀ ਮੁੱਖ ਮੰਗ ਹੈ ਅਤੇ ਜਦੋਂ ਤੱਕ ਕਿਸਾਨ ਖ਼ੁਸ਼ਹਾਲ ਨਹੀਂ ਹੁੰਦਾ, ਦੇਸ਼ ਤਰੱਕੀ ਨਹੀਂ ਕਰ ਸਕਦਾ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਗੁਜਰਾਤ ਬਾਰਡਰ ਰਾਹੀਂ ਹੋਰਨਾਂ ਮੁਲਕਾਂ ਨਾਲ ਵਪਾਰ ਕੀਤਾ ਜਾ ਰਿਹਾ ਹੈ, ਉਸੇ ਤਰਜ਼ 'ਤੇ ਪੰਜਾਬ ਸੂਬੇ ਦੀ ਵਾਹਗਾ ਸਰਹੱਦ ਨੂੰ ਵੀ ਵਪਾਰ ਲਈ ਖੋਲਿ੍ਹਆ ਜਾਵੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਸੜਕਾਂ ਤੇ ਧਰਨੇ ਲਾਉਣ ਲਈ ਮਜਬੂਰ ਹੈ, ਕਿਉਂਕਿ ਕਿਸਾਨਾਂ ਦੁਆਰਾ ਪੁੱਤਾਂ ਵਾਂਗ ਪਾਲ਼ੀਆਂ ਫ਼ਸਲਾਂ ਦਾ ਉਨ੍ਹਾਂ ਨੂੰ ਯੋਗ ਮੁੱਲ ਨਹੀਂ ਮਿਲਦਾ | ਇਸ ਮੌਕੇ ਸ. ਭੁੱਟਾ ਨੇ ਜੀਵਨ ਸਿੰਘ ਨੂੰ ਸਰਕਲ ਬਧੌਛੀ ਦਾ ਐਸ.ਸੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਵੀ ਕੀਤਾ | ਇਸ ਮੌਕੇ ਦਿਲਬਾਗ ਸਿੰਘ ਬਾਘਾ, ਜਗਦੀਪ ਸਿੰਘ ਹੁਸੈਨਪੁਰ ਸਰਕਲ ਪ੍ਰਧਾਨ ਬਧੌਛੀ, ਮਾਸਟਰ ਨਰਿੰਦਰ ਸਿੰਘ ਸੋਢੀ, ਰਣਜੀਤ ਸਿੰਘ ਜੋਗੀ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਸੋਢੀ, ਲਵਪ੍ਰੀਤ ਸਿੰਘ, ਦਰਸ਼ਨ ਸਿੰਘ ਪੰਚ, ਸੱਤੂ ਨੰਬਰਦਾਰ, ਜੀਵਨ ਸਿੰਘ ਪੰਚ, ਗਿਆਨ ਸਿੰਘ ਫੌਜੀ, ਜਸਪਾਲ ਸਿੰਘ ਫੌਜੀ, ਕਨਵੀਰ ਸਿੰਘ ਕਰਨ, ਜਸਪ੍ਰੀਤ ਸਿੰਘ ਅਤੇ ਗੋਬਿੰਦ ਸਿੰਘ,ਪਰਮਜੀਤ ਸਿੰਘ ਹੈਪੀ, ਹਰਮਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ |