ਸੰਘੋਲ, 19 ਅਪ੍ਰੈਲ (ਪਰਮਵੀਰ ਸਿੰਘ ਧਨੋਆ)-ਕੋਰਡੀਆ ਗਰੁੱਪ ਆਫ਼ ਐਜੂਕੇਸ਼ਨਲ ਇੰਸਟੀਚਿਊਟਸ ਦੇ ਪੈਰਾ ਮੈਡੀਕਲ ਵਿਭਾਗ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਲਈ ਗਈ ਰੇਡੀਓ ਇਮਾਜਿੰਗ ਟੈਕਨੋਲੋਜੀ ਪ੍ਰੀਖਿਆ ਵਿਚ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਕਮਲਪ੍ਰੀਤ ਕੌਰ ਅਤੇ ਗੁਰਮੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ | ਮਨਪ੍ਰੀਤ ਕੌਰ ਨੇ ਮੈਡੀਕਲ ਲੈਬਾਰਟਰੀ ਅਤੇ ਲਵਨੀਤ ਕੌਰ ਨੇ ਓਟੀ ਕੋਰਸ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਮੁਖੀ ਅਨੂ ਗੁਲੇਰੀਆ ਨੇ ਦੱਸਿਆ ਕਿ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਸੰਸਥਾ ਦੇ ਚੇਅਰਮੈਨ ਲਾਰਡ ਦਿਲਜੀਤ ਰਾਣਾ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸੰਸਥਾ ਦੇ ਕਾਰਜਕਾਰੀ ਟਰੱਸਟੀ ਡਾ. ਉਰਮਿਲ ਵਰਮਾ ਪ੍ਰਾਪਤੀ 'ਤੇ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਕੋਰਡੀਆ ਸੰਸਥਾ ਸਾਰੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ | ਕੈਂਪਸ ਡਾਇਰੈਕਟਰ ਡਾ. ਰਾਜਵੀਰ ਸਿੰਘ ਗੁਲੀਆ, ਡਾ. ਮੋਨਿਕਾ ਸ਼ਰਮਾ, ਫਰਜ਼ਾਨਾ ਸੋਜਲ ਨੇ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |