21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਫ਼ਤਹਿਗੜ੍ਹ ਸਾਹਿਬ ਵਿਚ ਭਾਜਪਾ ਨੂੰ ਮਿਲਿਆ ਵੱਡਾ ਜਨ ਸਮਰਥਨ

Ad Position 21
No active advertisement
ਅਜੀਤ ਡੈਸਕ 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਉਸ ਵੇਲੇ ਵੱਡਾ ਸਮਰਥਨ ਮਿਲਿਆ, ਜਦੋਂ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਨੌਜਵਾਨ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਦਾ ਭੱਟੀ ਫਾਰਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਰੱਖੇ ਸਮਾਗਮ ਦੌਰਾਨ ਭਰਵਾਂ ਸਵਾਗਤ ਤੇ ਸਨਮਾਨ ਕੀਤਾ ਗਿਆ | ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪ੍ਰਮੁੱਖ ਤੌਰ 'ਤੇ ਅਮਨਦੀਪ ਸਿੰਘ ਭਾਨੀ, ਗਗਨਦੀਪ ਕੌਰ, ਅਸ਼ੋਕ ਕੁਮਾਰ, ਅਵਤਾਰ ਸਿੰਘ ਰਿੰਕੂ, ਅਮਨਦੀਪ ਸਿੰਘ, ਰਣਜੀਤ ਸਿੰਘ ਜੀਤੀ, ਆਸ਼ੀਸ਼ ਵਰਮਾ, ਜਗਪਾਲ ਬਾਵਾ, ਹਰਪ੍ਰੀਤ ਕੌਰ, ਜਸਵਿੰਦਰ ਕੌਰ, ਅਜੇ ਮਹਿਰਾ, ਨਮਤਾ, ਸੋਨੀਆ ਸ਼ਰਮਾ, ਪਵਨ ਰਾਣੀ, ਅਜੇ ਕੁਮਾਰ ਅਤੇ ਪਰਮਜੀਤ ਕੌਰ ਸ਼ਾਮਿਲ ਹਨ | ਇਸ ਮੌਕੇ ਅਮਨਦੀਪ ਸਿੰਘ ਭਾਨੀ ਨੇ ਕਿਹਾ ਕਿ ਉਹ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਜੋਂ ਕੰਮ ਕਰ ਰਿਹਾ ਸੀ, ਪਰ ਉਸ ਨੂੰ ਉੱਥੇ ਰਹਿ ਕੇ ਘੁੱਟਣ ਮਹਿਸੂਸ ਹੋ ਰਹੀ ਸੀ, ਕਿਉਂਕਿ ਜਦੋਂ ਵੀ ਲੋਕਾਂ ਦੇ ਕੰਮ ਪਾਰਟੀ ਲੀਡਰਸ਼ਿਪ ਕੋਲ ਲੈ ਕੇ ਜਾਂਦੇ ਤਾਂ ਉਨ੍ਹਾਂ ਦੀ ਉੱਥੇ ਕੋਈ ਸੁਣਵਾਈ ਨਹੀਂ ਸੀ ਹੁੰਦੀ | ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰ ਅਖਵਾਉਣ ਵਾਲੀ 'ਆਪ' ਪਾਰਟੀ ਦੇ ਸ਼ਬਦ ਕਹਿਣ ਨੂੰ ਕੁਝ ਹੋਰ ਅਤੇ ਕਰਨ ਲੱਗੇ ਕੁਝ ਹੋਰ ਹਨ | ਭਾਨੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪਾਰਟੀ ਵਿਚ ਸ਼ਾਮਿਲ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਵਿਚ ਪਿੰਡਾਂ ਤੇ ਸ਼ਹਿਰਾਂ ਵਿਚ ਬੂਥ ਪੱਧਰ 'ਤੇ ਮਜ਼ਬੂਤੀ ਨਾਲ ਉੱਭਰ ਰਹੀ ਹੈ, ਜਿਸ ਸਦਕਾ ਭਾਜਪਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਵੱਡੇ ਸਮਰਥਨ ਨਾਲ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਦੱਸਿਆ ਕਿ ਰੋਹਿਤ ਸ਼ਰਮਾ ਰਿੱਕੀ ਅਤੇ ਹਰਪਾਲ ਸਿੰਘ ਬੇਦੀ ਦੀ ਪ੍ਰੇਰਨਾ ਸਦਕਾ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ 'ਤੇ ਸਰਬਜੀਤ ਸਿੰਘ ਮੱਖਣ, ਤਰਲੋਚਨ ਸਿੰਘ ਲਾਲੀ, ਹਰੀਸ਼ ਅਗਰਵਾਲ, ਗੁਰਬਖਸ਼ ਸਿੰਘ ਬਖਸ਼ੀ, ਕੁਲਦੀਪ ਸਹੋਤਾ, ਦਵਿੰਦਰ ਕੁਮਾਰ ਭੱਟ, ਵਿਤੁਲ ਸਿੰਗਲਾ, ਵਿਕੀ ਰਾਏ, ਬਲਵੀਰ ਸਿੰਘ ਧਾਰਨੀ, ਕੁਲਦੀਪ ਸਿੰਘ ਕਾਲਾ, ਪਰਮਜੀਤ ਸਿੰਘ ਪੰਮਾ, ਵਲਵੀਰ ਸਿੰਘ ਬੈਲੀ, ਤੇਜਿੰਦਰ ਕੁਮਾਰ ਅਤੇ ਗੋਗੀ ਸਹੋਤਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਔਰਤਾਂ ਦੀ ਰਿਜ਼ਰਵੇਸ਼ਨ ਦੇ ਨਾਂਅ 'ਤੇ ਦੇਸ਼ ਨਾਲ ਧੋਖਾ ਕਰਨ ਜਾ ਰਹੀ ਸੀ-ਡਾ. ਅਮਰ ਸਿੰਘ ਅਗਲੀ ਖ਼ਬਰ ਜਲਦ ਮੁਕੰਮਲ ਹੋਵੇਗਾ ਮੰਡੀ ਗੋਬਿੰਦਗੜ੍ਹ ਦੇ ਫਲਾਈਓਵਰ ਦੀ ਉਸਾਰੀ ਦਾ ਕੰਮ-ਸੰਦੀਪ ਬੱਲ
Ad Position 24