21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਭਾਜਪਾ ਔਰਤਾਂ ਦੀ ਰਿਜ਼ਰਵੇਸ਼ਨ ਦੇ ਨਾਂਅ 'ਤੇ ਦੇਸ਼ ਨਾਲ ਧੋਖਾ ਕਰਨ ਜਾ ਰਹੀ ਸੀ-ਡਾ. ਅਮਰ ਸਿੰਘ

Ad Position 21
No active advertisement
ਸੰਸਦ ਮੈਂਬਰ ਡਾ. ਅਮਰ ਸਿੰਘ ਪੈੱ੍ਰਸ ਕਾਨਫ਼ਰੰਸ ਦੌਰਾਨ ਦਿਖਾਈ ਦਿੰਦੇ ਹੋਏ, ਨਾਲ ਹਨ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਹੋਰ | ਤਸਵੀਰ: ਕਰਨ <br/> 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਦੌਰਾਨ ਭਾਜਪਾ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਔਰਤਾਂ ਨੂੰ ਰਿਜ਼ਰਵੇਸ਼ਨ ਦੇਣ ਦੇ ਨਾਂਅ 'ਤੇ ਦੇਸ਼ ਵਿਚ 'ਅੰਡਰ ਟੇਬਲ ਡਿਲੀਮੀਟੇਸ਼ਨ' ਕਰਨ ਦੀ ਸਾਜ਼ਿਸ਼ ਰਚੀ ਗਈ ਸੀ, ਪਰ ਇਹ ਚਾਲ ਲੋਕ ਸਭਾ ਵਿਚ ਨਾਕਾਮ ਹੋ ਗਈ |
ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ | ਡਾ. ਅਮਰ ਸਿੰਘ ਨੇ ਕਿਹਾ ਕਿ ਇਹ ਬਿੱਲ ਔਰਤਾਂ ਨੂੰ ਹੱਕ ਦੇਣ ਲਈ ਨਹੀਂ, ਸਗੋਂ ਦੇਸ਼ ਵਿਚ ਲੋਕ ਸਭਾ ਹਲਕਿਆਂ ਨੂੰ ਆਪਣੇ ਫ਼ਾਇਦੇ ਲਈ ਵਧਾਉਣ ਅਤੇ ਬਦਲਣ ਦੀ ਕੋਸ਼ਿਸ਼ ਸੀ | ਭਾਜਪਾ ਨੇ ਸੋਚਿਆ ਕਿ ਔਰਤਾਂ ਦੇ ਨਾਂਅ 'ਤੇ ਇਹ ਗੱਲ ਲੁਕਾਈ ਜਾ ਸਕਦੀ ਹੈ, ਪਰ ਦੇਸ਼ ਦੇ ਲੋਕ ਇੰਨੇ ਭੋਲੇ ਨਹੀਂ ਹਨ | ਲੋਕਾਂ ਨੇ ਇਸ ਦਾ ਅਸਲੀ ਮਕਸਦ ਸਮਝ ਲਿਆ | ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਸੱਚਮੁੱਚ ਔਰਤਾਂ ਨੂੰ ਰਿਜ਼ਰਵੇਸ਼ਨ ਦੇਣਾ ਚਾਹੁੰਦੀ ਸੀ ਤਾਂ ਉਹ ਇਸ ਬਿੱਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕਰ ਸਕਦੀ ਸੀ ਅਤੇ ਪੂਰੇ ਦੇਸ਼ ਵਿਚ 33 ਫੀਸਦੀ ਸੀਟਾਂ 'ਤੇ ਮਹਿਲਾਵਾਂ ਨੂੰ ਚੋਣ ਲੜਨ ਦਾ ਅਧਿਕਾਰ ਉਸ ਸਮੇਂ ਮਿਲ ਜਾਣਾ ਸੀ ਪਰ ਇਸ ਨੰੂ ਡਿਲੀਮੀਟੇਸ਼ਨ ਨਾਲ ਜੋੜ ਕੇ ਸਿਰਫ਼ ਇਸ ਨੰੂ ਲਟਕਾਉਣ ਦੀ ਕੋਸ਼ਿਸ਼ ਕੀਤੀ ਗਈ | ਇਹ ਸਾਫ਼ ਦਿਖਾਉਂਦਾ ਹੈ ਕਿ ਸਰਕਾਰ ਦੀ ਨੀਅਤ ਵਿਚ ਖੋਟ ਸੀ | ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਪੁਰਾਣੀ ਆਦਤ ਹੈ ਕਿ ਲੋਕਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਆਪਣੇ ਰਾਜਨੀਤਿਕ ਫ਼ਾਇਦੇ ਲਏ ਜਾਣ | ਕਦੇ ਧਰਮ ਦੇ ਨਾਮ 'ਤੇ, ਕਦੇ ਸਿਆਸੀ ਜੁਮਲਿਆਂ ਦੇ ਨਾਂਅ 'ਤੇ ਅਤੇ ਹੁਣ ਔਰਤਾਂ ਦੇ ਨਾਮ 'ਤੇ ਸਿਆਸਤ ਕੀਤੀ ਜਾ ਰਹੀ ਹੈ | ਡਾ. ਅਮਰ ਸਿੰਘ ਨੇ ਸਪਸ਼ਟ ਕਿਹਾ ਕਿ ਕਾਂਗਰਸ ਪਾਰਟੀ ਔਰਤਾਂ ਨੂੰ ਰਿਜ਼ਰਵੇਸ਼ਨ ਦੇਣ ਦੀ ਪੂਰੀ ਹਮਾਇਤ ਕਰਦੀ ਹੈ, ਪਰ ਕਿਸੇ ਵੀ ਹਾਲਤ ਵਿਚ ਭਾਜਪਾ ਨੂੰ ਦੇਸ਼ ਦੇ ਸੰਵਿਧਾਨਕ ਢਾਂਚੇ ਨਾਲ ਖੇਡਣ ਨਹੀਂ ਦਿੱਤਾ ਜਾਵੇਗਾ | ਭਾਜਪਾ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਦੇਸ਼ ਦੇ ਲੋਕ ਹੁਣ ਜਾਗਰੂਕ ਹਨ ਅਤੇ ਉਨ੍ਹਾਂ ਨੂੰ ਗੁਮਰਾਹ ਕਰਨਾ ਆਸਾਨ ਨਹੀਂ | ਲੋਕ ਸਭਾ ਵਿਚ ਇਸ ਬਿੱਲ ਦੀ ਨਾਕਾਮੀ ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ ਭਾਜਪਾ ਦੀ ਚਾਲ ਬੇਨਕਾਬ ਹੋ ਚੁੱਕੀ ਹੈ | ਅਖੀਰ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਲੜਦੀ ਰਹੇਗੀ ਅਤੇ ਭਾਜਪਾ ਦੀ ਹਰ ਸਾਜ਼ਿਸ਼ ਦਾ ਡਟ ਕੇ ਵਿਰੋਧ ਕਰੇਗੀ | ਇਸ ਮੌਕੇ ਸੁਰਿੰਦਰ ਸਿੰਘ ਰਾਮਗੜ੍ਹ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਗੁਰਬਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਜ਼ਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਾਬਕਾ ਕੌਂਸਲਰ ਪਵਨ ਕਾਲੜਾ, ਸਾਬਕਾ ਸਰਪੰਚ ਕਰਮਜੀਤ ਸਿੰਘ ਸੁਹਾਗਹੇੜੀ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਰਿਉਣਾ, ਸ਼ਿੰਦਰਪਾਲ ਸਿੰਘ ਭਮਾਰਸੀ, ਪਰਵਿੰਦਰ ਸਿੰਘ ਗੋਲੂ, ਤਰਨਪ੍ਰੀਤ ਸਿੰਘ ਟੌਹੜਾ, ਬਿੱਲੂ ਮਸ਼ਾਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਚ ਭਾਜਪਾ ਨੂੰ ਮਿਲਿਆ ਵੱਡਾ ਜਨ ਸਮਰਥਨ
Ad Position 24