21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਉਪਰੰਤ ਜਾਣਕਾਰੀ ਦਿੰਦੇ ਹੋਏ ਜਥੇਦਾਰ ਅਵਤਾਰ ਸਿੰਘ ਰਿਆ, ਸ਼ਰਨਜੀਤ ਸਿੰਘ ਚਨਾਰਥਲ ਤੇ ਹੋਰ | ਤਸਵੀਰ: ਕਰਨ <br/> 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਅਤੇ ਗੁਰਮੁਖੀ ਲਿਪੀ ਨੂੰ ਲੋਕਾਂ ਤੱਕ ਪਹੁੰਚਾ ਕੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਿਖਾਏ ਰਾਹ 'ਤੇ ਚੱਲ ਕੇ ਸੱਚਾਈ, ਸੇਵਾ ਅਤੇ ਨਿਮਰਤਾ ਵਾਲਾ ਜੀਵਨ ਬਿਤਾਉਣਾ ਚਾਹੀਦਾ ਹੈ | ਸਮਾਗਮ ਦੇ ਅਖੀਰ ਵਿਚ ਗਿਆਨੀ ਨਿਰਮਲ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਅਪਣਾਉਣ ਦਾ ਸੰਕਲਪ ਲਿਆ | ਗੁਰਦੁਆਰਾ ਪ੍ਰਬੰਧਕਾਂ ਵਲੋਂ ਸੰਗਤਾਂ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਸ ਮੌਕੇ 'ਤੇ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਡਾ. ਪਿ੍ਤਪਾਲ ਸਿੰਘ, ਰਿਕਾਰਡ ਕੀਪਰ ਹਰਜੀਤ ਸਿੰਘ ਅਲੀਪੁਰ, ਮਾਸਟਰ ਸਤਵੰਤ ਕਲੌੜ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ
Ad Position 22
No active advertisement
ਪਿਛਲੀ ਖ਼ਬਰ ਸਾਲਾਂ ਪਹਿਲਾਂ ਕੁੱਤੇ ਦੇ ਕੱਟੇ ਪ੍ਰਵਾਸੀ ਦੀ ਹਲਕਾਅ ਕਾਰਨ ਮੌਤ ਅਗਲੀ ਖ਼ਬਰ ਜ਼ਿਲ੍ਹੇ 'ਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ
Ad Position 24