21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਾਲਾਂ ਪਹਿਲਾਂ ਕੁੱਤੇ ਦੇ ਕੱਟੇ ਪ੍ਰਵਾਸੀ ਦੀ ਹਲਕਾਅ ਕਾਰਨ ਮੌਤ

Ad Position 21
No active advertisement
ਮਿ੍ਤਕ ਰਾਜੇਸ਼ ਦੀ ਫਾਈਲ ਫ਼ੋਟੋ | <br/> 21-04-2026
ਬਸੀ ਪਠਾਣਾਂ, 20 ਅਪ੍ਰੈਲ (ਪੱਤਰ ਪ੍ਰੇਰਕ)-ਸਾਲਾਂ ਪਹਿਲਾਂ ਕੁੱਤੇ ਦੇ ਕੱਟੇ ਪ੍ਰਵਾਸੀ ਦੀ ਹਲ਼ਕਾਅ ਕਾਰਨ ਮੌਤ ਹੋਣ ਦੀ ਸੂਚਨਾ ਹੈ | ਇਸ ਮਾਮਲੇ ਵਿਚ ਪੁਲਿਸ ਵਲੋਂ ਦਲਜੀਤ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਪਿੰਡ ਮਹਿਮਦਪੁਰ ਦੇ ਬਿਆਨ ਦੇ ਆਧਾਰ 'ਤੇ ਥਾਣਾ ਬਸੀ ਪਠਾਣਾਂ ਵਿਚ ਭਾਰਤੀ ਨਿਆ ਸੰਹਿਤਾ 194 ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਥਾਣੇਦਾਰ ਸਤਨਾਮ ਸਿੰਘ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਕਿਸਾਨ ਦਲਜੀਤ ਸਿੰਘ ਨੇ ਦੱਸਿਆ ਕਿ ਅਰਸਾ ਕਰੀਬ 6 ਮਹੀਨੇ ਤੋਂ ਲਗਪਗ 35 ਸਾਲਾ ਪਰਵਾਸੀ ਮਜ਼ਦੂਰ ਰਾਜੇਸ਼ ਕੁਮਾਰ ਦਿਹਾੜੀ ਕਰਦਾ ਸੀ | ਬੀਤੀ 6 ਅਪ੍ਰੈਲ ਨੂੰ ਰਾਜੇਸ਼ ਨੇ ਉਸ ਨੂੰ ਬਾਂਹ 'ਚ ਦਰਦ ਦੀ ਸ਼ਿਕਾਇਤ ਕੀਤੀ | ਜਿਸ 'ਤੇ ਉਸ ਨੂੰ ਸਿਵਲ ਹਸਪਤਾਲ ਬਸੀ ਪਠਾਣਾਂ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਡਾਕਟਰਾਂ ਵਲੋਂ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ | ਜਿੱਥੇ ਡਾਕਟਰ ਨੇ ਰਾਜੇਸ਼ ਨੂੰ ਕਾਫ਼ੀ ਸਮਾਂ ਪਹਿਲਾਂ ਹਲਕੇ ਹੋਏ ਕੁੱਤੇ ਦੇ ਕੱਟੇ ਹੋਣ ਦੀ ਜਾਣਕਾਰੀ ਦਿੱਤੀ | ਜਿਸ 'ਤੇ ਰਾਜੇਸ਼ ਨੇ ਡਾਕਟਰ ਕੋਲ ਕਈ ਸਾਲ ਪਹਿਲਾਂ ਕੁੱਤੇ ਦੇ ਕੱਟੇ ਜਾਣ ਦੀ ਪੁਸ਼ਟੀ ਕੀਤੀ ਸੀ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਰਾਜੇਸ਼ ਦੀ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ | ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਮਿ੍ਤਕ ਰਾਜੇਸ਼ ਦੀ ਪਛਾਣ ਲਈ ਉਸ ਦੀ ਲਾਸ਼ 72 ਘੰਟਿਆਂ ਵਾਸਤੇ ਸਰਕਾਰੀ ਹਸਪਤਾਲ ਦੇ ਮੋਰਚਰੀ ਵਿਚ ਰਖਵਾਈ ਗਈ ਹੈ, ਤਾਂ ਜੋ ਉਸ ਦੇ ਵਾਰਸਾਂ ਨਾਲ ਸੰਪਰਕ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ
Ad Position 24