21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਲੋੜ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 21-04-2026
ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਇਕਬਾਲਦੀਪ ਸੰਧੂ)-ਪੰਜਾਬ ਦੇ ਖ਼ਜ਼ਾਨੇ ਨੂੰ ਦੋਵੇਂ ਹੱਥੀ ਲੁੱਟਣ ਵਾਲੇ 'ਆਪ' ਆਗੂਆਂ ਨੂੰ ਸੂਬੇ ਵਿਚੋਂ ਖਦੇੜਨ ਲਈ ਪੰਜਾਬੀਆਂ ਨੂੰ ਇਕ ਜੁੱਟ ਹੋਣ ਦੀ ਲੋੜ ਹੈ, ਤਾਂ ਹੀ ਪੰਜਾਬ ਨੂੰ ਘੁਣ ਵਾਂਗ ਚਿੰਬੜੇ ਇਨ੍ਹਾਂ 'ਆਪ' ਆਗੂਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਇਕ ਸਮਾਗਮ ਵਿਚ ਸ਼ਾਮਿਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਖ਼ਜ਼ਾਨੇ ਦੀ ਲੁੱਟ ਕਾਰਨ ਇਹ ਬਣੇ ਹੋਏ ਹਨ ਕਿ ਕਈ ਸਰਕਾਰੀ ਵਿਭਾਗ ਮੁਲਾਜ਼ਮਾਂ ਨੂੰ ਤਿੰਨ-ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਦੇਣ ਦੇ ਸਮਰਥ ਵੀ ਨਹੀਂ ਰਹੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਨੂੰ ਬਾਹਰਲੇ ਸੂਬਿਆਂ ਦੇ ਚੋਣ ਪ੍ਰਚਾਰ ਲਈ ਵਰਤਿਆ ਜਾ ਰਿਹਾ ਹੈ, ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਵੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਰਾਜੂ ਖੰਨਾ ਨੇ ਪੰਜਾਬ ਨੂੰ ਬਚਾਉਣ, ਸੂਬੇ ਅੰਦਰ ਤਰੱਕੀ ਤੇ ਖ਼ੁਸ਼ਹਾਲੀ ਮੁੜ ਲਿਆਉਣ ਲਈ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਸੂਬੇ ਤੋਂ ਬਾਹਰ ਦਾ ਰਸਤਾ ਦਿਖਾਉਣ ਦੀ ਅਪੀਲ ਕੀਤੀ | ਉੱਥੇ ਹੀ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਸਰਕਾਰ ਬਣਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰੁਜਨ ਸਿੰਘ, ਕੁਲਵਿੰਦਰ ਸਿੰਘ ਭੰਗੂ, ਨਾਜ਼ਰ ਸਿੰਘ ਸੰਤ ਨਗਰ, ਹਰਬੰਸ ਸਿੰਘ ਬਡਾਲੀ, ਜਰਨੈਲ ਸਿੰਘ ਮਾਜਰੀ, ਸੋਮਨਾਥ ਅਜਨਾਲੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਬਲਜਿੰਦਰ ਸਿੰਘ ਸੇਖੋਂ ਤੇ ਯੂਥ ਆਗੂ ਮਨਪ੍ਰੀਤ ਸਿੰਘ ਮਾਜਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 12 ਹਜ਼ਾਰ ਲੋਮੋਟਿਲ ਗੋਲੀਆਂ ਸਮੇਤ ਕਾਬੂ ਕੀਤੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 12 ਸਾਲ ਦੀ ਕੈਦ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ-ਲਾਲ ਚੰਦ ਕਟਾਰੂਚੱਕ...
Ad Position 24