20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਦਾ ਅਚਨਚੇਤ ਦੌਰਾ

Ad Position 21
No active advertisement
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਦੌਰੇ ਦੌਰਾਨ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਵਲੋਂ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਅਕਾਦਮਿਕ ਮਾਹੌਲ, ਪੜ੍ਹਾਈ ਦੇ ਮਿਆਰ ਅਤੇ ਪ੍ਰਬੰਧਕੀ ਵਿਵਸਥਾ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵੱਖ-ਵੱਖ ਜਮਾਤਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ 'ਮਿਸ਼ਨ ਸਮਰੱਥ 4.0' ਦੇ ਤਹਿਤ ਟਾਈਮ ਟੇਬਲ ਤਿਆਰ ਕਰਨ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ ਗਏ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖਣ ਦੇ ਲੈਵਲ ਮੁਤਾਬਿਕ ਗਰੁੱਪਾਂ ਵਿਚ ਵੰਡ ਕੇ ਪਾਠ ਅਧਿਆਪਨ ਕੀਤਾ ਜਾਵੇ, ਤਾਂ ਜੋ ਹਰ ਵਿਦਿਆਰਥੀ ਦੀ ਯੋਗਤਾ ਅਨੁਸਾਰ ਉਸ ਦੀ ਤਰੱਕੀ ਯਕੀਨੀ ਬਣਾਈ ਜਾ ਸਕੇ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਵਿਚ ਚੱਲ ਰਹੀ ਨਵੇਂ ਦਾਖ਼ਲਿਆਂ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਕੂਲ ਨਾਲ ਜੋੜਿਆ ਜਾਵੇ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਵਿਸ਼ੇ ਦੀ ਮਹੱਤਤਾ ਨੂੰ ਦੇਖਦਿਆਂ ਉਨ੍ਹਾਂ ਨੇ ਅੰਗਰੇਜ਼ੀ ਦੇ ਪੀਰੀਅਡ ਨਿਯਮਿਤ ਤੌਰ 'ਤੇ ਲਗਾਉਣ ਲਈ ਵੀ ਕਿਹਾ | ਸਕੂਲ ਵਿਚ ਆਧੁਨਿਕ ਸਿੱਖਿਆ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਮਾਰਟ ਐਲ.ਈ.ਡੀ. ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ, ਤਾਂ ਜੋ ਵਿਦਿਆਰਥੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਪੜ੍ਹਾਈ ਦੀ ਵਧੀਆ ਸਹੂਲਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਉੱਤਰੀ ਰੇਲਵੇ ਦੇ ਜੀ. ਐਮ ਨਿਰੀਖਕ ਨੇ ਸਰਹਿੰਦ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ ਅਗਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ
Ad Position 24