20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਉੱਤਰੀ ਰੇਲਵੇ ਦੇ ਜੀ. ਐਮ ਨਿਰੀਖਕ ਨੇ ਸਰਹਿੰਦ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ

Ad Position 21
No active advertisement
ਉੱਤਰੀ ਰੇਲਵੇ ਦੇ ਜਨਰਲ ਮੈਨੇਜਰ (ਨਿਰੀਖਕ) ਰਾਜੇਸ਼ ਕੁਮਾਰ ਪਾਂਡੇ ਰੇਲਵੇ ਸਟੇਸ਼ਨ ਸਰਹਿੰਦ ਦੇ ਦੌਰੇ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦੇ ਹੋਏ | (ਸੱਜੇ) ਉੱਤਰੀ ਰੇਲਵੇ ਦੇ ਜਨਰਲ ਮੈਨੇਜਰ (ਨਿਰੀਖਕ) ਰਾਜੇਸ਼ ਕੁਮਾਰ ਪਾਂਡੇ ਨੂੰ ਸਰਹਿੰਦ ਰੇਲਵੇ ਜੰਕਸ਼ਨ 'ਤੇ ਐਕਸਪੈੱ੍ਰਸ ਰੇਲਗੱਡੀਆਂ ਦੇ ਠਹਿਰਾਓ ਲਈ ਮੰਗ ਪੱਤਰ ਦਿੰਦੇ ਹੋਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ | ਤਸਵੀਰਾਂ: ਕਰਨ <br/> 21-04-2026
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ (ਨਿਰੀਖਕ) ਰਾਜੇਸ਼ ਕੁਮਾਰ ਪਾਂਡੇ ਨੇ ਅੱਜ ਰੇਲਵੇ ਸਟੇਸ਼ਨ ਸਰਹਿੰਦ ਦਾ ਦੌਰਾ ਕਰਕੇ ਯਾਤਰੀਆਂ ਦੀ ਸਹੂਲਤ ਲਈ ਚੱਲ ਰਹੇ ਅਤੇ ਮੁਕੰਮਲ ਹੋਏ ਨਿਰਮਾਣ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਰੇਲਵੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ | ਇਸ ਦੌਰੇ ਦੌਰਾਨ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਵਲੋਂ ਜੀ.ਐਮ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪੇ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਗੇਜਾ ਰਾਮ ਬਾਲਮੀਕੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, 'ਆਪ' ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਸਰਹਿੰਦ-ਫ਼ਤਹਿਗੜ੍ਹ ਸਾਹਿਬ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹੇਮੰਤ ਕੁਮਾਰ ਭੱਲਾ ਅਤੇ ਸੁਰਿੰਦਰ ਮੋਹਨ ਸਮੇਤ ਹੋਰ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਜੀ.ਐਮ ਰਾਜੇਸ਼ ਪਾਂਡੇ ਨੂੰ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਮਹਾਨ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਮਾਤਾ ਚਕਰੇਸ਼ਵਰੀ ਦੇਵੀ ਮੰਦਰ, ਰੋਜ਼ਾ ਸ਼ਰੀਫ ਅਤੇ ਹੋਰ ਤੀਰਥ ਅਸਥਾਨ ਹਨ | ਸਰਹਿੰਦ ਰੇਲਵੇ ਮੁੱਖ ਜੰਕਸ਼ਨ ਸਟੇਸ਼ਨ ਹੈ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚੋਂ ਰੋਜਾਨਾ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਰੇਲ ਰਾਹੀਂ ਇਨ੍ਹਾਂ ਧਾਰਮਿਕ ਅਸਥਾਨਾਂ 'ਤੇ ਦਰਸ਼ਨਾਂ ਲਈ ਆਉਂਦੇ ਹਨ ਪਰ ਰੇਲਵੇ ਸਟੇਸ਼ਨ ਸਰਹਿੰਦ 'ਤੇ ਰੇਲਗੱਡੀਆਂ ਦਾ ਠਹਿਰਾਓ ਬਹੁਤ ਘੱਟ ਹੋਣ ਕਰਕੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਹੁੰਦੀ ਹੈ | ਉਨ੍ਹਾਂ ਮੰਗ ਕੀਤੀ ਕਿ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਿਕ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਸਰਹਿੰਦ ਰੇਲਵੇ ਜੰਕਸ਼ਨ 'ਤੇ ਐਕਸਪੈੱ੍ਰਸ ਰੇਲ ਗੱਡੀਆਂ ਦਾ ਠਹਿਰਾਓ ਕੀਤਾ ਜਾਵੇ, ਜਿਨ੍ਹਾਂ ਵਿਚ ਪ੍ਰਮੁੱਖ ਤੌਰ 'ਤੇ ਦੁਰੰਤੋ ਐਕਸਪ੍ਰੈਸ, ਵੰਦੇ ਭਾਰਤ ਐਕਸਪ੍ਰੈਸ, ਸ਼ਾਨ-ਏ-ਪੰਜਾਬ, ਸਵਰਨ ਸ਼ਤਾਬਦੀ, ਹਾਪਾ ਐਕਸਪ੍ਰੈਸ, ਪੂਜਾ ਐਕਸਪ੍ਰੈਸ, ਸੰਪਰਕ ਕ੍ਰਾਂਤੀ ਅਤੇ ਗੋਲਡਨ ਟੈਂਪਲ ਮੇਲ ਸ਼ਾਮਲ ਹਨ | ਇਸ ਤੋਂ ਇਲਾਵਾ, ਲੁਧਿਆਣਾ ਤੋਂ ਅੰਬਾਲਾ ਵਾਇਆ ਚੰਡੀਗੜ੍ਹ ਚੱਲਣ ਵਾਲੀਆਂ ਯਾਤਰੀ ਰੇਲਗੱਡੀਆਂ ਨੂੰ ਉਨ੍ਹਾਂ ਦੇ ਪਹਿਲਾਂ ਵਾਲੇ ਰੂਟਾਂ 'ਤੇ ਬਹਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਰਹਿੰਦ ਵਿਚ ਡਿਫੈਂਸ ਬੰਨ੍ਹ ਰੋਡ ਤੇ ਇੱਕ ਰੇਲਵੇ ਅੰਡਰ ਬਿ੍ਜ ਬਣਾਇਆ ਗਿਆ ਹੈ, ਪ੍ਰੰਤੂ ਉੱਥੇ ਲਾਈਟਾਂ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਰਾਤ ਸਮੇਂ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ | ਉਨ੍ਹਾਂ ਅਪੀਲ ਕੀਤੀ ਕਿ ਰੇਲਵੇ ਅੰਡਰ ਬਿ੍ਜ ਵਿਖੇ ਰਾਤ ਸਮੇਂ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ (ਨਿਰੀਖਕ) ਰਾਜੇਸ਼ ਕੁਮਾਰ ਪਾਂਡੇ ਨੇ ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਸੰਗਠਨਾਂ ਪਾਸੋਂ ਪ੍ਰਾਪਤ ਹੋਏ ਮੰਗ ਪੱਤਰਾਂ ਸੰਬੰਧੀ ਕਿਹਾ ਕਿ ਮੰਗ ਪੱਤਰਾਂ ਵਿਚ ਦਰਜ਼ ਤਮਾਮ ਸਮੱਸਿਆਵਾਂ 'ਤੇ ਵਿਚਾਰ ਕਰਕੇ ਛੇਤੀ ਹੀ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਜਲਦੀ ਹੀ ਇਨ੍ਹਾਂ ਮੰਗ ਪੱਤਰਾਂ 'ਤੇ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਪ੍ਰਤੀ ਰੇਲਵੇ ਦੀ ਹਦੂਦ ਅੰਦਰ ਰੁੱਖ ਵੀ ਲਗਾਏ | ਜਦੋਂਕਿ ਸ਼ਹਿਰ ਦੀਆਂ ਸੰਸਥਾਵਾਂ ਦੁਆਰਾ ਜੀ.ਐਮ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ 'ਤੇ ਭਾਜਪਾ ਦੇ ਸੰਦੀਪ ਸਿੰਘ ਬੱਲ, ਦੇਵੀ ਦਿਆਲ ਪਰਾਸ਼ਰ, ਕੁਲਦੀਪ ਸਹੋਤਾ ਤੇ ਹੋਰਨਾਂ ਪਾਰਟੀਆਂ ਦੇ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਸੰਬੰਧੀ ਬਲਬੀਰ ਸਿੰਘ ਵਲੋਂ ਵਾਰਡ ਵਾਸੀਆ ਨਾਲ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਦਾ ਅਚਨਚੇਤ ਦੌਰਾ
Ad Position 24