ਸੰਘੋਲ, 20 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਸੰਤ ਗਿਆਨੀ ਮਹਿੰਦਰ ਸਿੰਘ ਖਾਲਸਾ ਭੜੀ ਵਾਲਿਆਂ ਦੇ ਪਿਤਾ ਭਗਤ ਸਿੰਘ ਤੇ ਮਾਤਾ ਗੁਰਦੇਵ ਕੌਰ ਦੀ ਯਾਦ ਨੂੰ ਸਮਰਪਿਤ ਮੁਫਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ ਸਮੂਹ ਵਿਦਿਆਰਥੀ ਗੁਰਮਤਿ ਵਿਦਿਆਲਾ ਜਥਾ ਭੜੀ, ਗ੍ਰਾਮ ਪੰਚਾਇਤ ਅਤੇ ਕੁਲਵੰਤ ਸਿੰਘ ਧਾਲੀਵਾਲ ਚੇਅਰਮੈਨ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਪਿੰਡ ਭੜੀ ਵਿਖੇ 21 ਅਪ੍ਰੈਲ ਨੂੰ ਸਵੇਰੇ 9 ਤੋਂ ਲੈ ਕੇ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ਸਿਮਰਜੋਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸਰੀਰ ਦੇ ਵੱਖ-ਵੱਖ ਟੈੱਸਟਾਂ ਤੋਂ ਇਲਾਵਾ ਬਲੱਡ ਕੈਂਸਰ ਦੀ ਜਾਂਚ ਲਈ ਟੈਸਟ, ਜਨਰਲ ਦਵਾਈਆਂ ਤੇ ਕੈਂਸਰ ਦੇ ਮਰੀਜ਼ਾਂ ਨੂੰ ਸਹੀ ਸਲਾਹ ਦਿੱਤੀ ਜਾਵੇਗੀ |