20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਸਾਨੂੰ ਸੱਚ ਤੇ ਧਰਮ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ-ਚੀਮਾ

Ad Position 21
No active advertisement
ਅਜੀਤ ਡੈਸਕ 21-04-2026
ਅਮਲੋਹ, 20 ਅਪ੍ਰੈਲ (ਕੇਵਲ ਸਿੰਘ)-ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਦੇ ਪਾਵਨ ਅਵਸਰ 'ਤੇ ਭਗਵਾਨ ਪਰਸ਼ੂਰਾਮ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਵਿਸ਼ਾਲ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ, ਸਮਾਜਿਕ ਆਗੂਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸੰਗਤ ਨੂੰ ਜੈਅੰਤੀ ਦੀ ਵਧਾਈ ਦਿੱਤੀ | ਇਸ ਮੌਕੇ ਸ. ਚੀਮਾ ਨੇ ਭਗਵਾਨ ਪਰਸ਼ੂਰਾਮ ਜੀ ਦੇ ਜੀਵਨ, ਉੱਚ ਆਦਰਸ਼ਾਂ ਅਤੇ ਧਰਮ-ਨਿਆਂ ਲਈ ਕੀਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਨੇ ਅਹੰਕਾਰ ਅਤੇ ਜ਼ੁਲਮ ਦਾ ਡੱਟ ਕੇ ਵਿਰੋਧ ਕਰਦਿਆਂ ਧਰਤੀ ਨੂੰ ਅਧਰਮ ਤੋਂ ਮੁਕਤ ਕਰਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਦਾ ਜੀਵਨ ਸਾਨੂੰ ਸੱਚਾਈ, ਸਾਹਸ ਅਤੇ ਧਰਮ ਦੀ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ | ਇਸ ਦੌਰਾਨ ਸੰਗਤ ਵਲੋਂ ਭਜਨ-ਕੀਰਤਨ ਕੀਤਾ ਗਿਆ ਅਤੇ ਸਮਾਜ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਗਈ | ਅੰਤ ਵਿਚ ਪ੍ਰਬੰਧਕਾਂ ਵਲੋਂ ਸਾਰੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਵਤਾਰ ਸਿੰਘ ਰਿਆ ਨੇ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ ਅਗਲੀ ਖ਼ਬਰ ਖੇਤੀ ਮਸ਼ੀਨਰੀ ਸਬਸਿਡੀ 'ਤੇ ਲੈਣ ਲਈ 24 ਤੱਕ ਲਏ ਜਾਣਗੇ ਬਿਨੈ ਪੱਤਰ-ਮੁੱਖ ਖੇਤੀਬਾੜੀ ਅਫ਼ਸਰ
Ad Position 24