20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਵਤਾਰ ਸਿੰਘ ਰਿਆ ਨੇ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

Ad Position 21
No active advertisement
ਅਜੀਤ ਡੈਸਕ 21-04-2026
ਖਮਾਣੋਂ, 20 ਅਪ੍ਰੈਲ (ਜੋਗਿੰਦਰ ਪਾਲ)-ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਜ਼ਦੀਕੀ ਪਿੰਡ ਬਦੇਸ਼ ਕਲਾਂ ਦੇ ਗੁਰੂ ਘਰ ਵਿਖੇ ਸਰਜਿੰਦਰ ਸਿੰਘ ਪੁੱਤਰ ਪੂਰਨ ਸਿੰਘ ਅਤੇ ਮੁਖ ਰਾਮ ਸਿੰਘ ਪੁੱਤਰ ਸੁਖਣਰਾਮ ਸਿੰਘ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ | ਅਵਤਾਰ ਸਿੰਘ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਹੀ ਅੱਗੇ ਰਹੀ ਹੈ ਅਤੇ ਸਮਾਜ ਵਿਚੋਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਿਚ ਵੀ ਆਪਣਾ ਬਣਦਾ ਯੋਗਦਾਨ ਅਦਾ ਕਰ ਰਹੀ ਹੈ | ਉਕਤ ਵਿਅਕਤੀਆਂ ਵਲੋਂ ਇਸ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਚਰਨ ਸਿੰਘ ਕੋਟਾਂ ਮੈਨੇਜਰ, ਦਲਵੀਰ ਸਿੰਘ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਰਾਣਵਾਂ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸੁਰਿੰਦਰ ਸਿੰਘ, ਅਜੀਤ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਸੁਦਾਗਰ ਸਿੰਘ, ਜਸਵੰਤ ਸਿੰਘ, ਹਰਬੰਸ ਸਿੰਘ, ਸਵਰਨ ਸਿੰਘ, ਬਾਵਾ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਰਾਜਾ ਸਿੰਘ ਅਤੇ ਬਾਬਾ ਗੁਲਸ਼ਨ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਪਸ਼ਿਤਾ ਨੇ ਚਮਕਾਇਆ ਸਕੂਲ ਤੇ ਮਾਪਿਆਂ ਦਾ ਨਾਂਅ ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਸਾਨੂੰ ਸੱਚ ਤੇ ਧਰਮ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ-ਚੀਮਾ
Ad Position 24