ਸਮਾਣਾ, 20 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਪਿਛਲੇ ਦਿਨੀਂ ਇੱਥੋਂ ਦੇ ਇਕ ਫ਼ੋਟੋਗਰਾਫ਼ਰ ਸਤਨਾਮ ਸਿੰਘ ਦੀ ਕੁੱਝ ਲੋਕਾਂ ਨੇ ਕੁੱਟਮਾਰ ਕੀਤੀ ਤੇ ਉਸ ਦੀ ਦਸਤਾਰ ਉਤਾਰ ਦਿੱਤੀ | ਆਪਣੀ ਹੋਈ ਬੇਇੱਜ਼ਤੀ ਨਾ ਸਹਾਰਦੇ ਹੋਏ ਉਸ ਨੇ ਆਤਮ ਹੱਤਿਆ ਕਰ ਲਈ ਸੀ | ਪੁਲਿਸ ਨੇ ਕੇਸ ਦਰਜ ਕਰ ਲਿਆ ਸੀ ਪਰ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ | ਮਿ੍ਤਕ ਦੇ ਵਾਰਸਾਂ ਨੇ ਅੱਜ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਕਰਦੇ ਹੋਏ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਪੁਲਿਸ ਸਟੇਸ਼ਨ ਅੱਗੇ ਧਰਨਾ ਦਿੱਤਾ | ਐਸ.ਐੱਚ.ਓ. ਸਮਾਣਾ ਬਲਜੀਤ ਸਿੰਘ ਨੇ ਧਰਨਾ ਦੇ ਰਹੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਦੋਸ਼ੀ ਜਲਦੀ ਗਿ੍ਫ਼ਤਾਰ ਕਰ ਲਏ ਜਾਣਗੇ ਤੇ ਧਰਨਾ ਚੁੱਕ ਦਿੱਤਾ ਗਿਆ |