20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦਲਜੀਤ ਸਿੰਘ ਵਿਰਕ ਨੇ ਡੀ.ਐਸ.ਪੀ. ਘਨੌਰ ਵਜੋਂ ਸੰਭਾਲਿਆ ਅਹੁਦਾ

Ad Position 21
No active advertisement
ਡੀ.ਐਸ.ਪੀ. ਘਨੌਰ ਵਜੋਂ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਲਜੀਤ ਸਿੰਘ ਵਿਰਕ | ਤਸਵੀਰ ਅਜੀਤ <br/> 21-04-2026
ਘਨੌਰ, 20 ਅਪ੍ਰੈਲ (ਸਰਦਾਰਾ ਸਿੰਘ ਲਾਛੜ)-ਪੰਜਾਬ ਪੁਲਿਸ ਵਿਚ ਹੋਣਹਾਰ ਅਫਸਰ ਵਜੋਂ ਜਾਣੇ ਜਾਂਦੇ ਪੀ.ਪੀ. ਐਸ. ਅਧਿਕਾਰੀ ਦਲਜੀਤ ਸਿੰਘ ਵਿਰਕ ਨੇ ਅੱਜ ਡੀ.ਐਸ.ਪੀ. ਘਨੌਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਡੀ.ਐਸ.ਪੀ. (ਡੀ) ਸੰਗਰੂਰ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਨ | ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਅਤੇ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੋਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਆਪਣਾ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੁਲਿਸ ਸਬ ਡਵੀਜਨ ਘਨੌਰ ਨਾਲ ਸਬੰਧਿਤ ਥਾਣਿਆ ਖੇੜੀ ਗੰਡੀਆਂ, ਘਨੌਰ ਅਤੇ ਸ਼ੰਭੂ ਦੇ ਥਾਣਾ ਮੁੱਖੀਆਂ ਸਮੇਤ ਹੋਰਨਾਂ ਪੁਲਿਸ ਮੁਲਾਜਮਾਂ ਨਾਲ ਅਹਿਮ ਮੀਟਿੰਗ ਕਰ ਕੇ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ | ਗੱਲਬਾਤ ਕਰਦਿਆਂ ਡੀ.ਐਸ.ਪੀ. ਵਿਰਕ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਹਰ ਦਰਖ਼ਾਸਤੀ ਨੂੰ ਇਨਸਾਫ ਦੇਣ ਲਈ ਉਹ
Ad Position 22
No active advertisement
ਪਿਛਲੀ ਖ਼ਬਰ ਦਲਜੀਤ ਸਿੰਘ ਵਿਰਕ ਨੇ ਡੀ.ਐਸ.ਪੀ. ਘਨੌਰ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਪੁਲਿਸ ਸਟੇਸ਼ਨ ਅੱਗੇ ਦਿੱਤਾ ਧਰਨਾ
Ad Position 24