ਬਸੀ ਪਠਾਣਾਂ, 20 ਅਪ੍ਰੈਲ (ਪੱਤਰ ਪ੍ਰੇਰਕ)-ਜੀ.ਟੀ.ਬੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲੋਂ ਵਿਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਪੰਜਾਬੀ ਪਹਿਰਾਵੇ ਵਿਚ ਸਜੇ ਵਿਦਿਆਰਥੀਆਂ ਨੇ ਭੰਗੜਾ ਤੇ ਗਿੱਧਾ ਪੇਸ਼ ਕੀਤਾ ਅਤੇ ਵਿਸਾਖੀ ਨਾਲ ਸਬੰਧਿਤ ਕਵਿਤਾਵਾਂ ਤੇ ਗੀਤ ਸੁਣਾ ਕੇ ਸਾਰਿਆਂ ਦਾ ਮਨ ਮੋਹ ਲਿਆ | ਅਧਿਆਪਕਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਅਤੇ ਇਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ |