20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਲੋਕਾਂ ਦੀ ਸਹੂਲਤ ਲਈ ਵਾਰਡ ਨੰਬਰ. 13 'ਚ ਖੁੱਲਿ੍ਹਆ ਆਮ ਆਦਮੀ ਪਾਰਟੀ ਦਾ ਦਫ਼ਤਰ

Ad Position 21
No active advertisement
ਅਜੀਤ ਡੈਸਕ 21-04-2026
ਮੰਡੀ ਗੋਬਿੰਦਗੜ੍ਹ, 20 ਅਪ੍ਰੈਲ (ਰਾਜੇਸ਼ ਸ਼ਰਮਾ)-ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵਾਰਡ ਨੰਬਰ. 13 ਵਿਚ ਆਮ ਆਦਮੀ ਪਾਰਟੀ ਵਲੋਂ ਇਕ ਨਵਾਂ ਦਫ਼ਤਰ ਖੋਲਿ੍ਹਆ ਗਿਆ ਹੈ | ਇਹ ਦਫ਼ਤਰ ਵਾਰਡ ਇੰਚਾਰਜ ਸੱਤਿਆਪਾਲ ਲੋਧੀ ਅਤੇ ਸ਼ਿਲਪਾ ਲੋਧੀ ਵਲੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਦਸਮੇਸ਼ ਕਾਲੋਨੀ ਕੋਲ ਸਥਾਪਿਤ ਕੀਤਾ ਗਿਆ ਹੈ | ਦਫ਼ਤਰ ਦਾ ਉਦਘਾਟਨ ਇਨਫੋਟੈਕ ਪੰਜਾਬ ਦੇ ਚੇਅਰਮੈਨ ਓਾਕਾਰ ਚੌਹਾਨ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਸੱਤਿਆਪਾਲ ਲੋਧੀ ਨੇ ਦੱਸਿਆ ਕਿ ਇਸ ਦਫ਼ਤਰ ਦਾ ਮੁੱਖ ਮਕਸਦ ਵਾਰਡ ਵਾਸੀਆਂ ਨੂੰ ਇਕ ਹੀ ਥਾਂ 'ਤੇ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਨਾਲ ਜੋੜਨਾ ਹੈ | ਆਮ ਤੌਰ 'ਤੇ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਪੈਸਾ ਦੋਵੇਂ ਖ਼ਰਚ ਹੁੰਦੇ ਹਨ | ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਦਫ਼ਤਰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਇਕੋ ਥਾਂ 'ਤੇ ਮਾਰਗਦਰਸ਼ਨ ਅਤੇ ਸਹਾਇਤਾ ਮਿਲ ਸਕੇ | ਉਨ੍ਹਾਂ ਹੋਰ ਦੱਸਿਆ ਕਿ ਇਸ ਦਫ਼ਤਰ ਵਿਚ ਪੈਨਸ਼ਨ ਸਬੰਧੀ ਮਾਮਲੇ, ਆਧਾਰ ਕਾਰਡ ਬਣਾਉਣ ਜਾਂ ਸੁਧਾਰ, ਬੀਮਾ ਯੋਜਨਾਵਾਂ, ਬਜ਼ੁਰਗਾਂ ਅਤੇ ਵਿਧਵਾਵਾਂ ਲਈ ਸਹਾਇਤਾ ਸਕੀਮਾਂ ਅਤੇ ਮਹਿਲਾਵਾਂ ਲਈ ਚੱਲ ਰਹੀਆਂ ਵਿੱਤੀ ਯੋਜਨਾਵਾਂ ਬਾਰੇ ਪੂਰੀ ਜਾਣਕਾਰੀ ਅਤੇ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਦਫ਼ਤਰ ਹਮੇਸ਼ਾ ਲੋਕਾਂ ਲਈ ਖੁੱਲ੍ਹਾ ਰਹੇਗਾ ਅਤੇ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈ ਕੇ ਉਸ ਦਾ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ | ਸ਼ਿਲਪਾ ਲੋਧੀ ਨੇ ਕਿਹਾ ਕਿ ਇਸ ਦਫ਼ਤਰ ਰਾਹੀਂ ਖ਼ਾਸ ਕਰਕੇ ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਸਕੀਮਾਂ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਲਿਬੜਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸੇਵਾਵਾਂ ਨੂੰ ਆਸਾਨ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਦਫ਼ਤਰਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਹੀ ਸਰਕਾਰੀ ਸਹੂਲਤਾਂ ਮਿਲਣਗੀਆਂ ਅਤੇ ਇਹ ਪਹਿਲ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਦੇਵੇਗੀ | ਇਸ ਮੌਕੇ ਨਰੇਸ਼ ਲੋਧੀ, ਸਾਬਕਾ ਕੌਂਸਲਰ ਰਣਧੀਰ ਸਿੰਘ ਹੈਪੀ, ਵਿਨੀਤ ਬਿੱਟੂ, 'ਆਪ' ਆਗੂ ਸੰਚਿਤ ਸਿੰਗਲਾ, ਅਤੁੱਲ ਲੁਟਾਵਾ, ਅਮਿਤ ਠਾਕੁਰ, 'ਆਪ' ਯੂਥ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ ਵਿੱਕੀ ਚਾਹਲ, ਗੌਰਵ ਅਗਰਵਾਲ, ਗੁਰਮੀਤ ਸਿੰਘ, ਕਮਲ ਖਾਲਸਾ, ਅਜੈ ਲਿਬੜਾ, ਗੌਰਵ ਅਰੋੜਾ, ਸਲੀਮ ਗਗੜੀ, ਗੀਤਾਂਜਲੀ ਗਿਫਟੀ, ਮੋਨਿਕਾ ਉੱਪਲ, ਕਮਲੇਸ਼, ਸਿੰਮੀ, ਦਿਲਰਾਜ ਕੌਰ ਅਤੇ ਪੂਜਾ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਜ਼ਿਲ੍ਹਾ ਖੰਨਾ ਦੇ ਪੈਨਸ਼ਨਰ ਸਾਥੀਆਂ ਦੀ ਮੀਟਿੰਗ ਅਗਲੀ ਖ਼ਬਰ ਲੋਕਾਂ ਦੀ ਸਹੂਲਤ ਲਈ ਵਾਰਡ ਨੰਬਰ. 13 'ਚ ਖੁੱਲਿ੍ਹਆ ਆਮ ਆਦਮੀ ਪਾਰਟੀ ਦਾ ਦਫ਼ਤਰ
Ad Position 24