12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਹਾਇਕ ਥਾਣੇਦਾਰ ਜੀਤ ਸਿੰਘ ਨੇ ਪੁਲਿਸ ਚੌਂਕੀ ਰੌਹੜ ਜਗੀਰ ਦਾ ਸੰਭਾਲਿਆ ਕਾਰਜਕਾਲ

Ad Position 21
No active advertisement
ਅਜੀਤ ਡੈਸਕ 22-04-2026
ਦੇਵੀਗੜ੍ਹ, 21 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ, ਅੱਜ ਸਹਾਇਕ ਥਾਣੇਦਾਰ (ਏ.ਐੱਸ.ਆਈ.) ਜੀਤ ਸਿੰਘ ਨੇ ਪੁਲਿਸ ਚੌਂਕੀ ਰੌਹੜ ਜਗੀਰ ਦੇ ਇੰਚਾਰਜ ਵਜੋਂ ਆਪਣਾ ਕਾਰਜਕਾਲ ਰਸਮੀ ਤੌਰ 'ਤੇ ਸੰਭਾਲ ਲਿਆ ਹੈ | ਚੌਂਕੀ ਪਹੁੰਚਣ 'ਤੇ ਉੱਥੋਂ ਦੇ ਸਟਾਫ਼ ਅਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਐੱਸ.ਆਈ. ਜੀਤ ਸਿੰਘ ਨੇ ਕਿਹਾ ਕਿ ਉਹ ਇਲਾਕੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਨਵੇਂ ਚੌਂਕੀ ਇੰਚਾਰਜ ਨੇ ਇਲਾਕੇ ਦੇ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਚੌਂਕੀ ਦੇ ਸਮੂਹ ਮੁਲਾਜਮਾਂ ਨੇ ਨਵੇਂ ਇੰਚਾਰਜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਡਿਊਟੀ ਪ੍ਰਤੀ ਪੂਰੀ ਵਫ਼ਾਦਾਰੀ ਦਿਖਾਉਣਗੇ |
Ad Position 22
No active advertisement
ਪਿਛਲੀ ਖ਼ਬਰ ਹਿਰਦਾਪੁਰ 'ਚ ਕਣਕ ਅਤੇ ਦਰਜਨਾਂ ਏਕੜ ਨਾੜ ਨੂੰ ਲੱਗੀ ਅੱਗ ਅਗਲੀ ਖ਼ਬਰ ਕਾਂਸਲ ਫਾੳਾੂਡੇਸ਼ਨ ਵਲੋਂ ਲਗਾਇਆ ਖ਼ੂਨਦਾਨ ਕੈਂਪ
Ad Position 24