ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਫਿਜ਼ੀਓਥੈਰੇਪੀ ਵਿਭਾਗ ਦੀਆਂ ਸ਼ਾਨਦਾਰ ਪਲੇਸਮੈਂਟ ਪ੍ਰਾਪਤੀਆਂ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਡਾ. ਜਸਪ੍ਰੀਤ ਕੌਰ (ਪੀ.ਟੀ.) ਬੈਚ 2019 ਨੂੰ ਜ਼ਿਲ੍ਹਾ ਸਪੋਰਟਸ ਮੈਡੀਸਨ ਸੈਂਟਰ ਪਟਿਆਲਾ ਵਿਖੇ ਫਿਜ਼ੀਓਥੈਰੇਪਿਸਟ ਸਹਾਇਕ ਵਜੋਂ ਚੁਣਿਆ ਗਿਆ ਹੈ | ਡਾ. ਗੁਰਵਿੰਦਰ ਸਿੰਘ (ਪੀ.ਟੀ.) ਬੈਚ 2015 ਨੂੰ ਪੰਜਾਬ ਸਪੋਰਟਸ ਮੈਡੀਕਲ ਸੇਵਾਵਾਂ ਵਿਚ ਸਪੋਰਟਸ ਫਿਜ਼ੀਓਥੈਰੇਪਿਸਟ ਵਜੋਂ ਨਿਯੁਕਤ ਕੀਤਾ ਗਿਆ ਹੈ | ਡਾ. ਬਿਕਰਮ ਸਿੰਘ ਮਾਨ (ਪੀ.ਟੀ.) ਬੈਚ 2019 ਨੇ ਪੰਜਾਬ ਸਪੋਰਟਸ ਮੈਡੀਕਲ ਕੇਡਰ ਵਿਚ ਸਪੋਰਟਸ ਫਿਜ਼ੀਓਥੈਰੇਪਿਸਟ ਦਾ ਅਹੁਦਾ ਪ੍ਰਾਪਤ ਕੀਤਾ ਹੈ, ਜਦਕਿ ਡਾ. ਨਵਜੋਤ ਸਿੰਘ (ਪੀ.ਟੀ.) ਬੈਚ 2015) ਨੂੰ ਫਾਜ਼ਿਲਕਾ ਵਿਖੇ ਪੰਜਾਬ ਸਪੋਰਟਸ ਮੈਡੀਕਲ ਸੇਵਾਵਾਂ ਵਿਚ ਸਪੋਰਟਸ ਫਿਜ਼ੀਓਥੈਰੇਪਿਸਟ ਵਜੋਂ ਨਿਯੁਕਤ ਕੀਤਾ ਗਿਆ ਹੈ | ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਇਹ ਪ੍ਰਾਪਤੀਆਂ ਯੂਨੀਵਰਸਿਟੀ ਦੀ ਮਜ਼ਬੂਤ ਅਕਾਦਮਿਕ ਨੀਂਹ ਅਤੇ ਉਦਯੋਗ-ਤਿਆਰ ਯੋਗ ਪੇਸ਼ੇਵਰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ | ਡਾ. ਸੁਪ੍ਰੀਤ ਬਿੰਦਰਾ ਐਸੋਸੀਏਟ ਪ੍ਰੋਫੈਸਰ ਤੇ ਮੁਖੀ ਫਿਜ਼ੀਓਥੈਰੇਪੀ ਵਿਭਾਗ ਨੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਸਫਲਤਾਵਾਂ ਮੌਜੂਦਾ ਵਿਦਿਆਰਥੀਆਂ ਨੂੰ ਆਪਣੇ ਪੇਸ਼ੇਵਰ ਜੀਵਨ ਵਿਚ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ | ਡਾ. ਪੰਕਜਪ੍ਰੀਤ ਸਿੰਘ ਡੀਨ, ਫੈਕਲਟੀ, ਅਲਾਇਡ ਐਂਡ ਹੈਲਥ-ਕੇਅਰ ਸਾਇੰਸਜ਼ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਖੇਡ ਫਿਜ਼ੀਓਥੈਰੇਪੀ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਕੁਸ਼ਲ ਸਿਹਤ ਪੇਸ਼ੇਵਰ ਤਿਆਰ ਕਰਨ ਵਿਚ ਵਿਭਾਗ ਦੇ ਨਿਰੰਤਰ ਯਤਨਾਂ ਦੀ ਪ੍ਰਸ਼ੰਸਾ ਕੀਤੀ |