12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਹਾਜ਼ਰੀ ਵਿਚ ਹਲਕੇ ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਬਲਾਕ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ ਤੇ ਬਲਾਕ ਖੇੜਾ ਗੁਰਬਰਿੰਦਰ ਸਿੰਘ ਭਗੜਾਣਾ ਦਾ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਬਲਾਕ ਪ੍ਰਧਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਂ ਜ਼ਿੰਮੇਵਾਰੀ ਸੰਭਾਲਦੇ ਹੋਏ ਸਾਰੇ ਪ੍ਰਧਾਨ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣਗੇ | ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਉਂਦੀ ਹੈ ਅਤੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਵੀ ਇਸ ਗੱਲ ਦਾ ਸਬੂਤ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ ਅਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣਾ ਹੋਵੇਗਾ | ਇਸ ਮੌਕੇ 'ਤੇ ਗੁਰਮੁੱਖ ਸਿੰਘ ਪੰਡਰਾਲੀ, ਗੁਰਬਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਜ਼ਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਾਬਕਾ ਕੌਂਸਲਰ ਪਵਨ ਕਾਲੜਾ, ਸਾਬਕਾ ਸਰਪੰਚ ਕਰਮਜੀਤ ਸਿੰਘ ਸੁਹਾਗਹੇੜੀ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਰਿਉਣਾ, ਸ਼ਿੰਦਰਪਾਲ ਸਿੰਘ ਭਮਾਰਸੀ, ਪਰਵਿੰਦਰ ਸਿੰਘ ਗੋਲੂ ਅਤੇ ਬਿੱਲੂ ਮਸ਼ਾਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਤੇ ਵਾਰਿਸ ਪੰਜਾਬ ਦਾ ਗੱਠਜੋੜ ਸੂਬੇ ਦੀ ਰਾਜਨੀਤੀ 'ਚ ਸੁਨਹਿਰੀ ਅਧਿਆਇ-ਪੂਨੀਆ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਦੇ ਵਿਦਿਆਰਥੀਆਂ ਦੀਆਂ ਪਲੇਸਮੈਂਟ 'ਚ ਸ਼ਾਨਦਾਰ ਪ੍ਰਾਪਤੀਆਂ
Ad Position 24