12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੀ.ਐਮ. ਦੀ ਯੋਗਸ਼ਾਲਾ ਨਾਲ ਪਿੰਡਾਂ ਵਿਚ ਸਿਹਤਮੰਦ ਜੀਵਨਸ਼ੈਲੀ ਵੱਲ ਵਧ ਰਿਹਾ ਹੈ ਰੁਝਾਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਯੋਜਨਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਮੁਹਿੰਮ ਰਾਹੀਂ ਲੋਕਾਂ ਵਿਚ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਰੁਝਾਨ ਵੱਧ ਰਿਹਾ ਹੈ ਅਤੇ ਉਹ ਨਿਯਮਿਤ ਯੋਗ ਅਭਿਆਸ ਨਾਲ ਆਪਣੇ ਸਰੀਰਕ ਤੇ ਮਾਨਸਿਕ ਸਿਹਤ ਵਿਚ ਸਕਾਰਾਤਮਿਕ ਬਦਲਾਅ ਮਹਿਸੂਸ ਕਰ ਰਹੇ ਹਨ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਿੰਡ ਅੱਲਾਦਾਦਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਯੋਗ ਸੈਸ਼ਨ ਦੌਰਾਨ ਯੋਗ ਟ੍ਰੇਨਰ ਕੁਲਵੀਰ ਕੌਰ ਵਲੋਂ ਯੋਗ ਆਸਣਾਂ ਦੀ ਸਿਖਲਾਈ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਯੋਗ ਟ੍ਰੇਨਰਾਂ ਵਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਨਿਯਮਿਤ ਤੌਰ 'ਤੇ ਸਵੇਰੇ ਅਤੇ ਸ਼ਾਮ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਇਨ੍ਹਾਂ ਯੋਗ ਕਲਾਸਾਂ ਰਾਹੀਂ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵੱਧੀ ਹੈ ਅਤੇ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗ ਹਰ ਵਰਗ ਦੇ ਲੋਕ ਇਸ ਨਾਲ ਜੁੜ ਕੇ ਲਾਭ ਪ੍ਰਾਪਤ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫ਼ੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਉਤਸ਼ਾਹ ਨਾਲ ਮਨਾਇਆ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ
Ad Position 24