12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫ਼ੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆ

Ad Position 21
No active advertisement
ਅਜੀਤ ਡੈਸਕ 22-04-2026
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੈਸ ਸਟੇਸ਼ਨ ਪਿੰਡ ਮੀਰਪੁਰ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਫ਼ੋਟੋਗ੍ਰਾਫੀ ਲਈ ਵਰਜਿਤ ਸਥਾਨ ਘੋਸ਼ਿਤ ਕੀਤਾ ਹੈ | ਸੀਨੀਅਰ ਮੈਨੇਜਰ, ਗੇਲ ਇੰਡੀਆ ਲਿਮ., ਗੇਲ ਭਵਨ, 16 ਬਿਕਾਜੀ ਕਾਮਾ ਪਲੇਸ ਨਵੀਂ ਦਿੱਲੀ ਦੇ ਬਿਨੈ ਪੱਤਰ ਨੂੰ ਮੁੱਖ ਰੱਖਦੇ ਹੋਏ ਪਿੰਡ ਮੀਰਪੁਰ ਵਿਖੇ ਸਥਾਪਿਤ ਗੈਸ ਸਟੇਸ਼ਨ ਦੀ ਸੁਰੱਖਿਆ ਨੂੰ ਵੇਖਦੇ ਹੋਏ ਪਿੰਡ ਮੀਰਪੁਰ ਦੇ ਗੈਸ ਸਟੇਸ਼ਨ ਨੂੰ ਫ਼ੋਟੋਗ੍ਰਾਫੀ ਲਈ ਵਰਜਿਤ ਸਥਾਨ ਐਲਾਨਿਆ ਗਿਆ ਹੈ | ਮਨਾਹੀ ਦੇ ਇਹ ਹੁਕਮ 16 ਜੂਨ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਮਾਹਿਰ ਮਿਲਣੀ ਕਰਵਾਈ ਅਗਲੀ ਖ਼ਬਰ ਸੀ.ਐਮ. ਦੀ ਯੋਗਸ਼ਾਲਾ ਨਾਲ ਪਿੰਡਾਂ ਵਿਚ ਸਿਹਤਮੰਦ ਜੀਵਨਸ਼ੈਲੀ ਵੱਲ ਵਧ ਰਿਹਾ ਹੈ ਰੁਝਾਨ
Ad Position 24