ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਰਾਜੇਸ਼ ਸ਼ਰਮਾ)-ਸ਼ਹਿਰ ਦੇ ਸਕ੍ਰੈਪ ਵਪਾਰੀ ਰਿਤਿਕ ਅਰੋੜਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਉਦਯੋਗਿਕ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਇਆ, ਜਿਨ੍ਹਾਂ ਵਿਚ ਖ਼ਾਸ ਤੌਰ 'ਤੇ ਖ਼ਰਾਬ ਸੜਕਾਂ ਅਤੇ ਜੀ.ਐਸ.ਟੀ. ਨਾਲ ਸਬੰਧਿਤ ਆ ਰਹੀਆਂ ਪ੍ਰੇਸ਼ਾਨੀਆਂ ਸ਼ਾਮਿਲ ਸਨ | ਅਰੋੜਾ ਵਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਮੁੱਖ ਮੰਤਰੀ ਸੈਣੀ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਖ਼ੁਦ ਜਲਦ ਹੀ ਮੰਡੀ ਗੋਬਿੰਦਗੜ੍ਹ ਦਾ ਦੌਰਾ ਕਰਕੇ ਉਦਯੋਗਪਤੀਆਂ ਨਾਲ ਸਿੱਧੀ ਗੱਲਬਾਤ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਅਨਿਲ ਕੁਮਾਰ ਅਰੋੜਾ, ਅਮਿਤ ਅਰੋੜਾ, ਨਿਸ਼ੁ ਅਗਰਵਾਲ, ਆਸ਼ੀਸ਼ ਗਰਗ, ਰਸਿਕ ਮਿੱਤਲ ਅਤੇ ਗੌਰਵ ਗੁਪਤਾ ਵੀ ਹਾਜ਼ਰ ਸਨ |