11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਬਣਨ 'ਤੇ ਬਲਵਿੰਦਰ ਵਾਲੀਆ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਰਾਜੇਸ਼ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਬਲਵਿੰਦਰ ਵਾਲੀਆ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਮਗਰੋਂ ਅੱਜ ਸਥਾਨਕ ਗੁੱਗਾਮਾੜੀ ਨਸਰਾਲੀ ਨੇੜੇ ਮਹਿਲਾ ਕਾਂਗਰਸ ਦੀ ਸੀਨੀਅਰ ਆਗੂ ਸ਼ਸ਼ੀ ਬਾਲਾ, ਬਲਾਕ ਪ੍ਰਧਾਨ ਸੰਜੀਵ ਦੱਤਾ ਸਮੇਤ ਹੋਰ ਆਗੂਆਂ ਅਤੇ ਵਰਕਰਾਂ ਵਲੋਂ ਬਲਵਿੰਦਰ ਵਾਲੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਆਗੂਆਂ ਨੇ ਸ. ਵਾਲੀਆ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਪਾਰਟੀ ਪ੍ਰਤੀ ਨਿਸ਼ਠਾ ਅਤੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸੰਸਾ ਕੀਤੀ | ਇਸ ਮੌਕੇ ਸ. ਵਾਲੀਆ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਵਫਾਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ | ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਇਕ ਵੱਡੀ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ | ਪ੍ਰੋਗਰਾਮ ਦੌਰਾਨ ਸ਼ਸ਼ੀ ਬਾਲਾ ਵਲੋਂ ਬਲਾਕ ਪ੍ਰਧਾਨ ਸੰਜੀਵ ਦੱਤਾ ਅਤੇ ਬਾਕੀ ਆਗੂਆਂ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਅੰਬੇਮਾਜਰਾ, ਡਿੰਪਲ ਸ਼ਰਮਾ, ਕਮਲਜੀਤ ਸੋਮਾ, ਰਵਿੰਦਰ ਸਿੰਘ ਖਾਲਸਾ, ਦੀਪਕ ਸ਼ਰਮਾ ਅਤੇ ਹਰਜੀਤ ਕੁਮਾਰ ਸ਼ਰਮਾ ਸਮੇਤ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਨੈਤਿਕਤਾ ਦੀ ਭੂਮਿਕਾ 'ਤੇ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਜੀ.ਐਸ.ਟੀ. ਤੇ ਸੜਕਾਂ ਦੇ ਮਸਲਿਆਂ 'ਤੇ ਰਿਤਿਕ ਅਰੋੜਾ ਦੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
Ad Position 24