ਮਾਤਾ ਗੁਜਰੀ ਕਾਲਜ ਵਿਖੇ ਨੈਤਿਕਤਾ ਦੀ ਭੂਮਿਕਾ 'ਤੇ ਵਿਸ਼ੇਸ਼ ਲੈਕਚਰ
ਅਜੀਤ ਡੈਸਕ
22-04-2026
ਲੈਕਚਰ ਦੌਰਾਨ ਡਾ. ਜਗਜੀਵਨ ਸਿੰਘ ਨੇ ਵਿਦਿਆਰਥੀਆਂ ਨੂੰ ਪੇਸ਼ੇਵਰ ਜੀਵਨ ਵਿਚ ਨੈਤਿਕਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਲੈਕਚਰ ਵਿਦਿਆਰਥੀਆਂ ਨੂੰ ਸੱਚਾਈ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ ਅਤੇ ਉਨ੍ਹਾਂ ਵਿਚ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਨੂੰ ਮਜ਼ਬੂਤ ਬਣਾਉਂਦੇ ਹਨ | ਇਸ ਤੋਂ ਪਹਿਲਾਂ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜੁਪਿੰਦਰ ਸਿੰਘ ਨੇ ਮੁੱਖ ਵਕਤਾ ਦਾ ਸਵਾਗਤ ਕਰਦਿਆਂ ਕਿਹਾ ਕਿ ਡਾ. ਜਗਜੀਵਨ ਸਿੰਘ ਵਰਗੇ ਅਨੁਭਵੀ ਵਿਦਵਾਨਾਂ ਦੇ ਵਿਚਾਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸ੍ਰੋਤ ਬਣਦੇ ਹਨ | ਸਮਾਗਮ ਦੇ ਅਖੀਰ ਵਿਚ ਡਾ. ਜਗਪਾਲ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ | ਇਸ ਮੌਕੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ, ਡਾ.ਸ਼ਿਵਾਨੀ ਬੈਕਟਰ, ਡਾ. ਗੁਰਜਿੰਦਰ ਕੌਰ ਅਤੇ ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |