11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ

Ad Position 21
No active advertisement
ਅਜੀਤ ਡੈਸਕ 22-04-2026
ਖਮਾਣੋਂ, 21 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਨੇੜਲੇ ਪਿੰਡ ਬਰਵਾਲੀ ਖੁਰਦ ਵਿਖੇ ਇਕ ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੂੰ ਦਿੱਤੇ ਬਿਆਨ 'ਚ ਵੰਦਨਾ ਨਥਾਵੀ ਵਾਸੀ ਕਮਲ ਕਾਲੋਨੀ ਸਮਰਾਲਾ ਨੇ ਦੱਸਿਆ ਉਸ ਦਾ ਪਤੀ ਵਿਸ਼ਾਲ ਚੰਦਰ ਪੁੱਤਰ ਦਿਨੇਸ਼ ਚੰਦਰ ਵਾਸੀ ਕਮਲ ਕਾਲੋਨੀ ਸਮਰਾਲਾ ਆਪਣੇ ਟੀ.ਵੀ.ਐਸ. ਅਪਾਚੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਮਰਾਲਾ ਤੋਂ ਫ਼ਤਹਿਗੜ੍ਹ ਸਾਹਿਬ ਜਾ ਰਿਹਾ ਸੀ ਤਾਂ ਪਿੰਡ ਬਰਵਾਲੀ ਖੁਰਦ ਲਾਗੇ ਇਕ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਫੇਟ ਮਾਰ ਦਿੱਤੀ | ਪੁਲਿਸ ਨੇ ਮੁੱਢਲੀ ਕਾਰਵਾਈ ਉਪਰੰਤ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ 'ਤੇ ਲਗਾਈ ਪਾਬੰਦੀ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਨੈਤਿਕਤਾ ਦੀ ਭੂਮਿਕਾ 'ਤੇ ਵਿਸ਼ੇਸ਼ ਲੈਕਚਰ
Ad Position 24