11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ 'ਤੇ ਲਗਾਈ ਪਾਬੰਦੀ

Ad Position 21
No active advertisement
ਅਜੀਤ ਡੈਸਕ 22-04-2026
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਇਨ੍ਹਾਂ ਗਤੀਵਿਧੀਆਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਿਆਂ ਰਹਿੰਦਾ ਹੈ | ਆਮ ਲੋਕਾਂ ਦੀ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਇਲਾਕੇ ਵਿਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀਆਂ ਜ਼ਰੂਰੀ ਹੋ ਜਾਂਦੀਆਂ ਹਨ | ਇਹ ਹੁਕਮ 16 ਜੂਨ ਤੱਕ ਲਾਗੂ ਰਹਿਣਗੇ | ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਹਥਿਆਰ ਚੁੱਕਣ 'ਤੇ ਪਾਬੰਦੀ ਲਾਗੂ ਨਹੀਂ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਬ੍ਰਾਹਮਣ ਸਭਾ ਨੇ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
Ad Position 24