ਮੰਡੀ ਗੋਬਿੰਦਗੜ੍ਹ, 21 ਅਪ੍ਰੈਲ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਵਿਚ ਐਨ.ਸੀ.ਸੀ. 14 ਬਟਾਲੀਅਨ ਪੰਜਾਬ ਨਾਭਾ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਸੂਬੇਦਾਰ ਗੁਰਮੇਜ ਸਿੰਘ, ਸੂਬੇਦਾਰ ਗੁਰਮੀਤ ਸਿੰਘ ਅਤੇ ਹਵਲਦਾਰ ਮਨਜਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਸੰਵਾਦ ਕੀਤਾ | ਸਕੂਲ ਦੀ ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਦੀ ਅਗਵਾਈ ਵਿਚ ਕਰਵਾਏ ਸੈਸ਼ਨ ਵਿਚ ਸਕੂਲ ਦੇ ਸੀ.ਟੀ.ਓ. ਪ੍ਰਭਜੋਤ ਕੌਰ ਅਤੇ ਰਵੀ ਕੁਮਾਰ ਨੂਰੀ ਵੀ ਮੌਜੂਦ ਰਹੇ | ਇਸ ਮੌਕੇ ਅਧਿਕਾਰੀਆਂ ਨੇ ਐਨ.ਸੀ.ਸੀ. ਕੈਡੇਟਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਐਨ.ਸੀ.ਸੀ. ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ ਤੇ ਨਾਲ ਹੀ ਪਰੇਡ, ਮਾਰਚ ਪਾਸਟ ਦੀ ਪ੍ਰੈਕਟੀਕਲ ਟ੍ਰੇਨਿੰਗ ਵੀ ਕਰਵਾਈ ਗਈ, ਜਿਸ ਨਾਲ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵਿਚ ਵਾਧਾ ਹੋਇਆ | ਇਸ ਦੌਰਾਨ ਸਕੂਲ ਵਲੋਂ ਇਕ ਸਫ਼ਾਈ ਅਭਿਆਨ ਵੀ ਚਲਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਫ਼ਾਈ ਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ | ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਸ਼ਨ ਵਿਦਿਆਰਥੀਆਂ ਨੂੰ ਜ਼ਿੰਮੇਵਾਰ, ਅਨੁਸ਼ਾਸਿਤ ਅਤੇ ਦੇਸ਼ਭਗਤ ਨਾਗਰਿਕ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |