ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੰਚ ਸੰਚਾਲਨ ਧਰਮ ਪਾਲ ਆਜ਼ਾਦ ਨੇ ਕੀਤਾ | ਮੀਟਿੰਗ ਦੇ ਸ਼ੁਰੂ ਵਿਚ ਜਸਵੰਤ ਸਿੰਘ ਦੀ ਮਾਤਾ ਅਮਰ ਕੌਰ ਅਤੇ ਹਰਚੰਦ ਸਿੰਘ ਰੁੜਕੀ ਦੇ ਅਕਾਲ ਚਲਾਣੇ 'ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ | ਉਪਰੰਤ ਵੱਖ-ਵੱਖ ਬੁਲਾਰਿਆਂ ਪ੍ਰੇਮ ਸਿੰਘ ਨਲੀਨਾ, ਪ੍ਰੀਤਮ ਸਿੰਘ ਨਾਗਰਾ, ਮਹਿੰਦਰ ਸਿੰਘ ਜੱਲ੍ਹਾ, ਕਰਨੈਲ ਸਿੰਘ ਵਜ਼ੀਰਾਬਾਦ, ਚਰਨ ਸਿੰਘ ਸੇਖੋਂ, ਜਸਵਿੰਦਰ ਸਿੰਘ ਆਹਲੂਵਾਲੀਆ, ਕਰਨੈਲ ਸਿੰਘ ਬਸੀ ਪਠਾਣਾਂ, ਦਰਬਾਰਾ ਸਿੰਘ, ਕੁਲਵੰਤ ਸਿੰਘ ਢਿੱਲੋਂ ਬਲਵਿੰਦਰ ਸਿੰਘ ਸੋਹੀ ਅਤੇ ਭਗਵੰਤ ਰਾਏ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਬੁਲਾਰਿਆਂ ਨੇ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਮਾੜੇ ਵਤੀਰੇ ਦੀ ਨਿੰਦਾ ਕੀਤੀ | ਉਨ੍ਹਾਂ ਹਾਈਕੋਰਟ ਦੇ ਜੱਜ ਹਰਪ੍ਰੀਤ ਸਿੰਘ ਬਰਾੜ ਦੀ ਭਰਪੂਰ ਪ੍ਰਸੰਸਾ ਕਰਦੇ ਹੋਏ, ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਹਰਚੰਦ ਸਿੰਘ ਪੰਜੋਲੀ ਅਤੇ ਜਸਵਿੰਦਰ ਸਿੰਘ ਨੇ ਕੋਰਟ ਕੇਸਾਂ ਦੀ ਜਾਣਕਾਰੀ ਦਿੱਤੀ | ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਅਤੇ ਰਹਿੰਦੀਆਂ ਮੰਗਾਂ ਵੱਲ ਧਿਆਨ ਦੇ ਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ | ਮੀਟਿੰਗ ਵਿਚ ਮੱਘਰ ਸਿੰਘ ਅਮਲੋਹ, ਖੇਮ ਸਿੰਘ, ਸ਼ਿੰਗਾਰਾ ਸਿੰਘ ਭੜੀ, ਦੀਦਾਰ ਸਿੰਘ ਢਿੱਲੋਂ, ਪਰਮਜੀਤ ਸਿੰਘ ਅਮਲੋਹ, ਸ਼ਿਵ ਨਾਥ ਖਰੜ, ਓਮ ਪ੍ਰਕਾਸ਼ ਬਸੀ ਪਠਾਣਾਂ, ਗੁਰਚਰਨ ਸਿੰਘ, ਸੁੱਚਾ ਸਿੰਘ ਨਬੀਪੁਰ, ਸੁਖਚੈਨ ਸਿੰਘ ਜੱਲ੍ਹਾ, ਦਿਲਬਾਰਾ ਸਿੰਘ, ਭੁਪਿੰਦਰ ਸਿੰਘ, ਕਿ੍ਸ਼ਨ ਲਾਲ ਚਨਾਰਥਲ, ਜੋਗਾ ਸਿੰਘ, ਬਲਜੀਤ ਸਿੰਘ, ਚਰਨ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ ਕਲੌਂਦੀ, ਸੁਰਜੀਤ ਸਿੰਘ ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ | ਅਖੀਰ ਵਿਚ ਹਰਜੀਤ ਸਿੰਘ ਤਰਖਾਣ ਮਾਜਰਾ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ | ਇਹ ਜਾਣਕਾਰੀ ਪੈੱ੍ਰਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦਿੱਤੀ |