11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਐਲੀਮੈਂਟਰੀ ਸਕੂਲ 'ਚ ਲਗਾਇਆ ਪੋਸ਼ਣ ਪਖਵਾੜਾ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 22-04-2026
ਖਮਾਣੋਂ, 21 ਅਪ੍ਰੈਲ (ਜੋਗਿੰਦਰ ਪਾਲ)-ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਚੱਲ ਰਹੇ 8ਵੇਂ ਪੋਸ਼ਣ ਪਖਵਾੜੇ ਤਹਿਤ ਨਗਰ ਪੰਚਾਇਤ ਅਧੀਨ ਸਰਕਾਰੀ ਐਲੀਮੈਂਟਰੀ ਅਤੇ ਆਂਗਣਵਾੜੀ ਸਕੂਲਾਂ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ | ਇਹ ਮੁਹਿੰਮ 9 ਤੋਂ 23 ਅਪ੍ਰੈਲ ਤੱਕ ਚੱਲ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਮਾਤਾਵਾਂ ਤੇ ਬੱਚਿਆਂ ਨੂੰ ਸਿਹਤ ਪ੍ਰਤੀ ਮਜ਼ਬੂਤ ਕਰਨਾ, ਕੁਪੋਸ਼ਣ ਨੂੰ ਘਟਾਉਣਾ ਤੇ ਲੋਕਾਂ ਨੂੰ ਸੰਤੁਲਿਤ ਖ਼ੁਰਾਕ, ਸਫ਼ਾਈ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਗਰੂਕ ਕਰਨਾ ਹੈ | ਇਹ ਕੈਂਪ ਨਗਰ ਪੰਚਾਇਤ ਖਮਾਣੋਂ ਦੇ ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਅਤੇ ਸੈਨਟਰੀ ਇੰਸਪੈਕਟਰ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ | ਇਸ ਮੌਕੇ ਨੁਲਮ ਟੀਮ ਤੋਂ ਸੀ.ਓ. ਗੁਰਸੇਵਕ ਸਿੰਘ ਅਤੇ ਕਲਰਕ ਰਾਵਦੀਪ ਸਿੰਘ ਦੀ ਮੌਜੂਦਗੀ ਵਿਚ ਆਂਗਣਵਾੜੀ ਵਰਕਰਾਂ ਨੇ ਮਿਲ ਕੇ ਸਰਗਰਮ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਕਰਨ 'ਤੇ ਪਾਬੰਦੀ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ
Ad Position 24