11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਕਰਨ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 22-04-2026
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਬਿਨਾਂ ਮਨਜ਼ੂਰੀ ਤੋਂ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਆਯੋਜਿਤ ਨਾ ਕੀਤੇ ਜਾ ਸਕਣ | ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਵਿਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿਚ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ | ਇਸ ਲਈ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ 'ਤੇ ਪਾਬੰਦੀ ਬਹੁਤ ਜ਼ਰੂਰੀ ਹੈ | ਇਹ ਹੁਕਮ 16 ਜੂਨ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ 'ਆਪ' ਯੂਥ ਵਿੰਗ ਦੀਆਂ ਕਮੇਟੀਆਂ ਵਿਚ ਸਰਗਰਮ ਨੌਜਵਾਨਾਂ ਨੂੰ ਯੋਗ ਥਾਂ ਦਿੱਤੀ ਜਾਵੇਗੀ-ਵਿੱਕੀ ਚਾਹਲ ਅਗਲੀ ਖ਼ਬਰ ਐਲੀਮੈਂਟਰੀ ਸਕੂਲ 'ਚ ਲਗਾਇਆ ਪੋਸ਼ਣ ਪਖਵਾੜਾ ਜਾਗਰੂਕਤਾ ਕੈਂਪ
Ad Position 24