11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਹੋਇਆ ਸਨਮਾਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰਾ ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਪਾਰਟੀ ਦੀ ਮੀਟਿੰਗ ਦੌਰਾਨ ਨਵ ਨਿਯੁਕਤ ਵੱਖ-ਵੱਖ ਅਹੁਦੇਦਾਰਾਂ ਦੇ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਸ. ਤਲਵੰਡੀ ਨੇ ਕਿਹਾ ਕਿ ਨਵ ਨਿਯੁਕਤ ਅਹੁਦੇਦਾਰਾਂ ਵਿਚ ਉਹ ਸ਼ਖ਼ਸੀਅਤਾਂ ਸ਼ਾਮਿਲ ਹਨ, ਜਿਨ੍ਹਾਂ ਨੂੰ ਹੁਣ ਤੱਕ ਇਕ ਸਿਆਸੀ ਪਾਰਟੀ ਵਲੋਂ ਆਪਣੇ ਸਿਆਸੀ ਮੁਫਾਦਾਂ ਦੀ ਪੂਰਤੀ ਲਈ ਵਰਤਿਆ ਗਿਆ ਹੈ ਪਰ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਅਹਿਮ ਜ਼ਿੰਮੇਵਾਰੀ ਨਹੀਂ ਦਿੱਤੀ ਗਈ, ਜਿਨ੍ਹਾਂ ਦੀ ਮਿਹਨਤ ਅਤੇ ਪੰਥ ਪ੍ਰਤੀ ਜਜ਼ਬੇ ਨੂੰ ਵੇਖਦੇ ਹੋਏ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੁਆਰਾ ਪਾਰਟੀ ਵਿਚ ਪ੍ਰਮੁੱਖ ਸਥਾਨ ਦੇ ਕੇ ਨਿਵਾਜਿਆ ਗਿਆ ਹੈ | ਇਸ ਮੌਕੇ ਇਲਾਕੇ ਦੀਆਂ ਲੀਡਰਸ਼ਿਪ ਵਲੋਂ ਮੁੱਖ ਬੁਲਾਰਾ ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵ ਨਿਯੁਕਤ ਸੂਬਾ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਬੈਂਸ ਬਸੀ ਪਠਾਣਾਂ, ਨਿਰਮਲ ਸਿੰਘ ਸ਼ਾਦੀਪੁਰ, ਜਰਨੈਲ ਸਿੰਘ ਰਸੀਦਪੁਰ, ਸਨੇਹਪਾਲ ਸਿੰਘ ਰਸੀਦਪੁਰ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਹਰੀ ਸਿੰਘ ਚਮਕ, ਗੁਰਇਕਬਾਲ ਸਿੰਘ (ਰਿਟਾ.) ਡੀ.ਐਸ.ਪੀ, ਮਲਕੀਤ ਸਿੰਘ ਰੈਲੋਂ, ਭਾਗ ਸਿੰਘ ਚੁੰਨੀ ਕਲਾਂ, ਭਗਤ ਸਿੰਘ ਪੰਜਕੋਹਾ, ਜਗਦੀਸ਼ ਸਿੰਘ ਰਾਣਾ ਅਮਲੋਹ, ਸੂਬੇਦਾਰ ਮੇਜਰ ਸਿੰਘ ਸ਼ਹੀਦਗੜ੍ਹ, ਮਾਸਟਰ ਚਰਨਜੀਤ ਸਿੰਘ ਖਾਲਸਪੁਰ ਸੂਬਾ ਮੀਤ ਪ੍ਰਧਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੀਟਿੰਗ ਵਿਚ ਮਾਸਟਰ ਅਜੀਤ ਸਿੰਘ ਸਰਕਲ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਰਕੇਸ਼ ਕੁਮਾਰ ਸਰਕਲ ਪ੍ਰਧਾਨ ਬਸੀ ਪਠਾਣਾਂ, ਜਸਵੀਰ ਸਿੰਘ ਸ਼ਹੀਦਗੜ੍ਹ, ਜਗਤਾਰ ਸਿੰਘ ਭੱਟੀਆਂ ਸਰਕਲ ਪ੍ਰਧਾਨ ਸੰਘੋਲ, ਜਰਨੈਲ ਸਿੰਘ ਸਰਕਲ ਪ੍ਰਧਾਨ ਨਬੀਪੁਰ, ਸੁਰਜੀਤ ਸਿੰਘ ਨੰਬਰਦਾਰ ਮੂਲੇਪੁਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ 'ਤੇ ਸ਼ਰਾਬ ਪੀਂਦੇ ਨੌਜਵਾਨ ਕਾਬੂ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਨਾਂਅ 'ਤੇ ਔਰਤਾਂ ਨੂੰ ਖ਼ੱਜਲ਼-ਖ਼ੁਆਰ ਕੀਤਾ ਜਾ ਰਿਹਾ-ਬੀਬੀ ਭੁੱਟਾ
Ad Position 24