ਪਟਿਆਲਾ, 22 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਵਲੋਂ ਆਪਣੀਆਂ ਆਰਥਿਕ ਮੰਗਾਂ ਨੂੰ ਲੈ ਕੇ ਤਰਕਸ਼ੀਲ ਹਾਲ ਪਟਿਆਲਾ ਵਿਖ਼ੇ ਇਕ ਮਹੱਤਵਪੂਰਨ ਕਨਵੈਨਸ਼ਨ ਕੀਤੀ ਗਈ ਅਤੇ ਇਸ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਘਰ ਵੱਲ ਰੋਸ ਮਾਰਚ ਕੀਤਾ ਗਿਆ | ਕਨਵੈਨਸ਼ਨ ਦੀ ਪ੍ਰਧਾਨਗੀ ਵਿਕਰਮ ਦੇਵ ਸਿੰਘ ਸੂਬਾ ਪ੍ਰਧਾਨ ਡੀ.ਟੀ.ਐੱਫ, ਰਾਮ ਸ਼ਰਨ ਅਲੌਹਰਾਂ ਜ਼ਿਲ੍ਹਾ ਮੀਤ ਪ੍ਰਧਾਨ ਡੀ.ਟੀ.ਐੱਫ, ਰਾਜੀਵ ਮਲਹੋਤਰਾ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ, ਰਣਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਚਮਕੌਰ ਸਿੰਘ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਸਤਪਾਲ ਸਮਾਣਵੀ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਵਿਕਰਮਦੇਵ ਸਿੰਘ ਸੂਬਾ ਪ੍ਰਧਾਨ ਡੀ.ਟੀ.ਐੱਫ., ਅਤਿੰਦਰਪਾਲ ਸਿੰਘ ਸੂਬਾ ਕਨਵੀਨਰ, ਹਰਵਿੰਦਰ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਡੀ.ਟੀ.ਐੱਫ., ਗੁਰਪ੍ਰੀਤ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ, ਰਾਜਵਿੰਦਰ ਸਿੰਘ 6635 ਈਟੀਟੀ ਯੂਨੀਅਨ, ਚਮਕੌਰ ਸਿੰਘ ਐੱਸ.ਐੱਸ.ਏ. ਨਾਨ ਟੀਚਿੰਗ ਦਫ਼ਤਰੀ ਮੁਲਾਜ਼ਮ ਯੂਨੀਅਨ ਆਦਿ ਨੇ ਕਿਹਾ ਕਿ ਨਵੇਂ ਕੇਂਦਰੀ ਸਕੇਲਾਂ ਅਧਾਰਿਤ 17-7-2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ+15% ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣ, 1-1-2004 ਤੋਂ ਬਾਅਦ ਭਰਤੀ ਮੁਲਾਜ਼ਮਾ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏ.ਸੀ.ਪੀ. ਦਾ ਲਾਭ ਅਤੇ ਪੈਂਡਿੰਗ 18% ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਾਂ ਨੂੰ ਜਰਬਾਂ ਦੇਣਾ, ਪਟਿਆਲਾ ਵਿਖ਼ੇ ਮੋਰਚੇ ਵਲੋਂ ਕੀਤੀ ਇਸ ਮਹੱਤਵਪੂਰਨ ਕਨਵੈਨਸ਼ਨ ਦਾ ਮੁੱਖ ਮਕਸਦ ਹੈ | ਉਨ੍ਹਾਂ ਦੱਸਿਆ ਕਿ 17 ਮਈ ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਉਲੀਕੇ ਰੋਸ ਮਾਰਚ ਲਈ ਮੁੱਢਲੀ ਚਰਚਾ ਕੀਤੀ ਗਈ ਜਿਸ ਸਬੰਧੀ ਆਉਂਦੇ ਦਿਨਾਂ ਵਿੱਚ ਜਿਲ੍ਹੇ ਵਿੱਚ ਵੱਡੀ ਤਿਆਰੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ | ਇਸ ਮੌਕੇ ਉਪਰੋਕਤ ਤੋਂ ਇਲਾਵਾ ਭੁਪਿੰਦਰ ਸਿੰਘ ਮਰਦਾਂਹੇੜੀ, ਗੁਰਵਿੰਦਰ ਸਿੰਘ ਖੱਟੜਾ, ਗੁਰਜੀਤ ਸਿੰਘ ਘੱਗਾ, ਹਰਿੰਦਰ ਸਿੰਘ ਪਟਿਆਲਾ, ਹਰਵਿੰਦਰ ਸਿੰਘ ਬੇਲੂਮਾਜਰਾ, ਸੰਦੀਪ ਚੌਧਰੀ, ਗੁਰਪ੍ਰੀਤ ਨਾਭਾ, ਰਮਨਪ੍ਰੀਤ ਕੌਰ, ਜਸਬੀਰ ਕੌਰ, ਗੁਰਸ਼ਰਨ ਸਿੰਘ, ਕਿ੍ਸ਼ਨ ਚੁਹਾਣਕੇ, ਜਗਜੀਤ ਸਿੰਘ, ਬਲਜਿੰਦਰ ਘੱਗਾ ਉਪਿੰਦਰ ਸਿੰਘ, ਹਿੰਮਤ ਬਾਂਸਲ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਬਖਸ਼ੀਸ਼ ਸਿੰਘ, ਜਗਦੀਪ ਜੱਸਲ, ਸਾਧੂ ਰਾਮ, ਮੋਹਿਤ ਬਜਾਜ ਆਦਿ ਅਧਿਆਪਕ ਆਗੂ ਹਾਜ਼ਰ ਹੋਏ¢