31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਜ਼ਿਲ੍ਹਾ ਹਸਪਤਾਲ 'ਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਇਕ ਹੋਰ ਕਾਊਾਟਰ ਖੋਲਿ੍ਹਆ

Ad Position 21
No active advertisement
ਅਜੀਤ ਡੈਸਕ 23-04-2026
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਅੰਦਰ ਲਗਾਤਾਰ ਕਾਰਡ ਬਣਾਏ ਜਾ ਰਹੇ ਹਨ | ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਵਾਧਾ ਕਰਦੇ ਹੋਏ ਇਕ ਹੋਰ ਕਾਊਾਟਰ ਖੋਲਿ੍ਹਆ ਗਿਆ ਹੈ ਤਾਂ ਕਿ ਮਰੀਜ਼ਾਂ ਦੇ ਕਾਰਡ ਤੇਜ਼ੀ ਨਾਲ ਬਣਾਏ ਜਾ ਸਕਣ | ਨਵੇਂ ਖੁੱਲੇ੍ਹ ਕਾਊਾਟਰ ਦਾ ਜਾਇਜ਼ਾ ਲੈਂਦੇ ਹੋਏ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਨਵਾਂ ਕਾਊਾਟਰ ਖੁੱਲਣ ਨਾਲ ਹੁਣ ਮਰੀਜ਼ਾਂ ਦੀ ਸਹੂਲਤ ਵਿਚ ਹੋਰ ਵਾਧਾ ਹੋ ਜਾਵੇਗਾ ਅਤੇ ਉਨ੍ਹਾਂ ਨੂੰ ਲੰਮੀਆਂ ਕਤਾਰਾਂ ਵਿਚ ਬਹੁਤੀ ਦੇਰ ਖੜ੍ਹਨ ਦੀ ਲੋੜ ਨਹੀਂ ਪਵੇਗੀ | ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਸਕੀਮ ਤਹਿਤ ਜ਼ਿਲ੍ਹੇ ਅੰਦਰ ਬਹੁਤ ਸਾਰੇ ਮਰੀਜ਼ ਲਾਭ ਲੈ ਰਹੇ ਹਨ | ਉਨ੍ਹਾਂ ਜ਼ਿਲ੍ਹਾ ਹਸਪਤਾਲ ਵਿਚ ਕਾਰਡ ਬਣਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦਾ ਹਰੇਕ ਵਸਨੀਕ ਭਾਵੇਂ ਉਹ ਕਿਸੇ ਵੀ ਉਮਰ ਜਾਂ ਵਰਗ ਦਾ ਹੋਵੇ ਇਸ ਯੋਜਨਾ ਦਾ ਲਾਭ ਲੈ ਸਕਦਾ ਤੇ ਉਹ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸੂਚੀਬੱਧ ਹਸਪਤਾਲ, ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਇਸ ਯੋਜਨਾ ਤਹਿਤ ਮਰੀਜ਼ਾਂ ਦਾ ਹੋਰ ਬਿਮਾਰੀਆਂ ਤੋਂ ਇਲਾਵਾ ਮੁਫ਼ਤ ਡਾਇਲੈਸਿਸ ਵੀ ਕੀਤਾ ਜਾ ਰਿਹਾ ਹੈ, ਲੋੜ ਪੈਣ ਤੇ ਸਾਨੂੰ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ | ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੰਪਨ ਅਤਰੀ, ਪੈਥਾਲੋਜਿਸਟ ਡਾ. ਯੋਗਿਤਾ, ਮਾਈਕਰੋ ਬਾਇਲੋਜਿਸਟ ਡਾ. ਜਸਪ੍ਰੀਤ ਟਿਵਾਣਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਸ਼ਰਪ੍ਰੀਤ ਸਿੱਧੂ ਨੇ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਸੰਭਾਵੀ ਉਮੀਦਵਾਰ ਵਜੋਂ ਸਿਆਸੀ ਸਰਗਰਮੀਆਂ ਕੀਤੀਆਂ ਤੇਜ਼ ਅਗਲੀ ਖ਼ਬਰ ਧਰਤੀ ਦਿਵਸ 'ਤੇ ਜੀ.ਆਰ.ਐਸ.ਡੀ. ਪਬਲਿਕ ਸਕੂਲ ਵਲੋਂ ਕੱਢੀ ਰੈਲੀ
Ad Position 24