31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਇਸ਼ਰਪ੍ਰੀਤ ਸਿੱਧੂ ਨੇ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਸੰਭਾਵੀ ਉਮੀਦਵਾਰ ਵਜੋਂ ਸਿਆਸੀ ਸਰਗਰਮੀਆਂ ਕੀਤੀਆਂ ਤੇਜ਼

Ad Position 21
No active advertisement
ਅਜੀਤ ਡੈਸਕ 23-04-2026
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਦੀ ਵਿਦਿਆਰਥੀ ਜਥੇਬੰਦੀ ਐੱਨ.ਐੱਸ.ਯੂ.ਆਈ. ਦੇ ਸੂਬਾ ਪ੍ਰਧਾਨ ਇਸ਼ਰਪ੍ਰੀਤ ਸਿੰਘ ਸਿੱਧੂ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੰਭਾਵੀ ਉਮੀਦਵਾਰ ਵਜੋਂ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਅੱਜ ਬਲਾਕ ਖੇੜਾ ਅਧੀਨ ਆਉਂਦੇ ਪਿੰਡ ਬਡਾਲੀ ਮਾਈ ਕੀ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇਸ਼ਰਪ੍ਰੀਤ ਸਿੱਧੂ ਨੇ ਕਿਹਾ ਕਿ ਉਹ ਪੁਰਾਣੇ ਕਾਂਗਰਸੀਆਂ ਨੂੰ ਮੁੜ ਸਰਗਰਮ ਕਰਨ ਲਈ ਮਿਹਨਤ ਕਰ ਰਹੇ ਹਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾ ਸਕੇ | ਉਨ੍ਹਾਂ ਕਿਹਾ ਕਿ ਜਿਹੜੇ ਪਾਰਟੀ ਵਰਕਰ ਕਿਸੇ ਕਾਰਨ ਨਿਰਾਸ਼ ਹੋ ਕੇ ਆਪਣੇ ਘਰਾਂ ਵਿਚ ਬੈਠ ਗਏ ਹਨ, ਉਨ੍ਹਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਮੁੜ ਸਰਗਰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਵੇਂ ਚਿਹਰਿਆਂ ਨੂੰ ਮੌਕਾ ਦੇਣ ਦੀ ਨੀਤੀ ਤਹਿਤ ਉਹ ਮੈਦਾਨ ਵਿਚ ਹਨ ਅਤੇ ਲੋਕਾਂ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਜੰਗ ਨਹੀਂ ਜਿੱਤੀ ਜਾ ਸਕਦੀ | ਆਪਣੇ ਸੰਬੋਧਨ ਵਿਚ ਸਿੱਧੂ ਨੇ ਪੰਜਾਬ ਵਿਚ ਵਧ ਰਹੇ ਅਪਰਾਧ ਅਤੇ ਗੈਂਗਸਟਰ ਕਲਚਰ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਸੀਂ ਸਿੱਧੂ ਮੂਸੇਵਾਲਾ ਵਰਗਾ ਨੌਜਵਾਨ ਇਸ ਸਿਆਸਤ ਦੀ ਭੇਟ ਚੜ੍ਹਦਾ ਦੇਖਿਆ ਹੈ | ਅੱਜ ਸਾਡੀ ਨੌਜਵਾਨੀ ਅਤੇ ਬੱਚਿਆਂ ਦਾ ਭਵਿੱਖ ਖ਼ਤਰੇ ਵਿਚ ਹੈ | ਜੇਕਰ ਅੱਜ ਨੌਜਵਾਨ ਆਗੂ ਆਪਣੀ ਆਵਾਜ਼ ਖ਼ੁਦ ਨਹੀਂ ਉਠਾਉਣਗੇ, ਤਾਂ ਕੋਈ ਹੋਰ ਸਾਡੀ ਗੱਲ ਨਹੀਂ ਕਰੇਗਾ | ਆਪਣੇ ਆਪ ਨੂੰ ਪਿੰਡ ਦਾ ਬੱਚਾ ਦੱਸਦਿਆਂ ਉਨ੍ਹਾਂ ਕਿਹਾ ਕਿ ਚਾਹੇ ਨੌਜਵਾਨ ਕਿੰਨਾ ਵੀ ਵੱਡਾ ਹੋ ਜਾਵੇ, ਉਸ ਨੂੰ ਰਾਹ ਬਜ਼ੁਰਗ ਹੀ ਦਿਖਾਉਂਦੇ ਹਨ | ਉਨ੍ਹਾਂ ਕਿਹਾ ਕਿ ਉਹ ਬਹੁਤ ਸੰਘਰਸ਼ਾਂ ਅਤੇ ਅੰਦੋਲਨਾਂ (ਜਿਵੇਂ ਕਿ ਪੰਜਾਬ ਯੂਨੀਵਰਸਿਟੀ ਸੰਘਰਸ਼) 'ਚੋਂ ਨਿਕਲ ਕੇ ਇੱਥੇ ਪਹੁੰਚੇ ਹਨ | ਇਸ਼ਰਪ੍ਰੀਤ ਸਿੰਘ ਸਿੱਧੂ ਨੇ ਦੀਵਾਨ ਟੋਡਰ ਮਲ ਜੀ ਅਤੇ ਭਾਈ ਮੋਤੀ ਰਾਮ ਮਹਿਰਾ ਜੀ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਲੋਕ ਕਦੇ ਗਲਤ ਨਹੀਂ ਹੋ ਸਕਦੇ, ਪਰ ਲੀਡਰ ਗ਼ਲਤ ਹੋ ਸਕਦੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਦਿੱਲੀ ਤੋਂ ਪਾਰਟੀ ਟਿਕਟ ਲਿਆਉਣ ਲਈ ਤਿਆਰ ਹਨ ਪਰ ਚੋਣ ਜਿੱਤਣ ਵਿਚ ਵੋਟਰਾਂ ਦਾ ਸਮਰਥਨ ਵੀ ਜ਼ਰੂਰੀ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਇਲਾਕੇ ਦੇ ਮੁਹਤਵਰਾਂ ਨੇ ਇਸ਼ਰਪ੍ਰੀਤ ਸਿੰਘ ਸਿੱਧੂ ਨੂੰ ਸਨਮਾਨਿਤ ਕਰਕੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਸੜਕਾਂ ਦੇ ਕਿਨਾਰੇ ਪਸ਼ੂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ ਅਗਲੀ ਖ਼ਬਰ ਜ਼ਿਲ੍ਹਾ ਹਸਪਤਾਲ 'ਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਇਕ ਹੋਰ ਕਾਊਾਟਰ ਖੋਲਿ੍ਹਆ
Ad Position 24