ਖਮਾਣੋਂ, 22 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ ਵਾਤਾਵਰਨ ਦਿਵਸ (ਧਰਤੀ ਦਿਵਸ) ਮਨਾਇਆ ਗਿਆ | ਇਸ ਮੌਕੇ 'ਤੇ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਵਿਦਿਆਰਥੀਆਂ ਅਤੇ ਸਟਾਫ਼ ਨੇ ਵਾਤਾਵਰਨ ਸੁਰੱਖਿਆ ਦੀ ਮਹੱਤਤਾ 'ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ | ਵਿਦਿਆਰਥੀਆਂ ਵਲੋਂ ਧਰਤੀ ਦਿਵਸ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਸਬੰਧੀ ਪੋਸਟਰ ਵੀ ਬਣਾਏ ਗਏ | ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਪੁਰਾਣੇ ਰੁੱਖਾਂ ਨੂੰ ਵੀ ਸੰਭਾਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਮਨੁੱਖ ਵਾਤਾਵਰਨ ਨਾਲ ਖਿਲਵਾੜ ਕਰ ਰਿਹਾ ਹੈ, ਜਿਸ ਕਾਰਨ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ | ਇਸ ਸਮੱਸਿਆ ਦੇ ਹੱਲ ਲਈ ਮਨੁੱਖ ਨੂੰ ਹੀ ਅੱਗੇ ਆਉਣਾ ਪਵੇਗਾ ਤੇ ਸਾਨੂੰ ਸਭ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਆਪੋ ਆਪਣੇ ਘਰਾਂ ਵਿਚ ਫੁੱਲ, ਸਜਾਵਟੀ ਬੂਟੇ ਅਤੇ ਤੁਲਸੀ ਦੇ ਬੂਟੇ ਆਦਿ ਜ਼ਰੂਰ ਲਗਾਉਣੇ ਚਾਹੀਦੇ ਹਨ |