30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ- ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 23-04-2026
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਮਨਪ੍ਰੀਤ ਸਿੰਘ)-ਫ਼ਤਹਿਪੁਰ ਰਾਈਆਂ ਤੋਂ ਫ਼ਤਹਿਗੜ੍ਹ ਸਾਹਿਬ ਤੱਕ 2.1 ਕਿੱਲੋਮੀਟਰ ਲੰਮੀ ਸੜਕ ਤੇ 32.25 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਸੜਕ ਦੀ ਰਿਪੇਅਰ 'ਤੇ 23.66 ਲੱਖ ਰੁਪਏ ਖ਼ਰਚ ਆਵੇਗਾ, ਜਦਕਿ ਸੜਕ ਦੀ ਪੰਜ ਸਾਲਾਂ ਦੀ ਮੁਰੰਮਤ ਦੇ ਲਈ 8.59 ਲੱਖ ਰੁਪਏ ਰੱਖੇ ਗਏ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਫਤਹਿਪੁਰ ਰਾਈਆਂ ਵਿਖੇ ਸੜਕ 'ਤੇ ਪ੍ਰੀ ਮਿਕਸ ਪਾਉਣ ਦੀ ਸ਼ੁਰੂਆਤ ਕਰਾਉਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਇਤਿਹਾਸਿਕ ਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬਹੁਤ ਸਾਰੀਆਂ ਸੰਗਤਾਂ ਇਸ ਰਸਤੇ ਤੋਂ ਹੀ ਆਉਂਦੀਆਂ ਹਨ | ਇਸ ਸੜਕ ਦੇ ਬਣਨ ਨਾਲ ਜਿੱਥੇ ਗੁਰੂ ਘਰ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਫ਼ਾਇਦਾ ਹੋਵੇਗਾ, ਉਥੇ ਹੀ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀ ਤੋਂ ਨਿਜਾਤ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ 2 ਮਹੀਨਿਆਂ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਲਗਭਗ ਸਾਰੀਆਂ ਸੜਕਾਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ਤਪਾਲ ਸਿੰਘ ਜੱਸੀ, ਅਸੀਸ ਅਤਰੀ, ਮਨਪ੍ਰੀਤ ਸਿੰਘ ਜੋਨੀ, ਬਲਦੇਵ ਸਿੰਘ, ਰਜਿੰਦਰ ਸਿੰਘ, ਸਰਬਜੀਤ, ਰਾਹੁਲ, ਬਿੱਲਾ, ਕਾਕਾ, ਕਿ੍ਸ਼ਨ, ਜੱਜੂ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜੌਗਰਫੀ ਵਿਭਾਗ ਨੇ 'ਵਿਸ਼ਵ ਧਰਤੀ ਦਿਵਸ' ਮਨਾਇਆ ਅਗਲੀ ਖ਼ਬਰ ਪੁਲਿਸ ਨੇ ਜਗਾੜੂ ਮੋਟਰਸਾਈਕਲ ਰੇਹੜੀਆਂ ਦੇ ਕੱਟੇ ਚਲਾਨ
Ad Position 24