30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਿਸ਼ਵ ਹਿੰਦੂ ਪ੍ਰੀਸ਼ਦ ਨੇ ਡਿਪਟੀ ਕਮਿਸ਼ਨਰ ਕੋਲੋਂ ਇਨਸਾਫ਼ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 23-04-2026
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਵਿਸ਼ਵ ਹਿੰਦੂ ਪ੍ਰੀਸ਼ਦ ਸ਼ਾਖਾ ਮੰਡੀ ਗੋਬਿੰਦਗੜ੍ਹ ਦੇ ਅਹੁਦੇਦਾਰਾਂ ਵਲੋਂ ਇਲਾਕੇ ਦੀ ਇਕ ਯੂਨੀਵਰਸਿਟੀ 'ਚ ਮੁਸਲਿਮ ਵਰਗ ਦੇ ਵਿਦਿਆਰਥੀਆਂ ਵਲੋਂ ਹਿੰਦੂ ਵਿਦਿਆਰਥੀਆਂ ਨਾਲ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਨਾਂਅ ਲਾਇਬ ਤਹਿਸੀਲਦਾਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਜਾਣਕਾਰੀ ਜਾਣਕਾਰੀ ਦਿੰਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਇਕਾਈ ਪ੍ਰਧਾਨ ਗੋਪਾਲ ਬਾਂਸਲ ਨੇ ਦੱਸਿਆ ਕਿ ਪਿਛਲੇ ਦਿਨੀਂ ਰਿਮਟ ਯੂਨੀਵਰਸਿਟੀ ਵਿਚ ਪੜ੍ਹਦੇ ਮੁਸਲਿਮ ਭਾਈਚਾਰੇ ਦੇ ਵਿਦਿਆਰਥੀਆਂ ਵਲੋਂ ਸ਼ੋਸ਼ਲ ਮੀਡੀਆ 'ਤੇ ਪਾਈ ਪੋਸਟ 'ਤੇ ਟਿੱਪਣੀ ਨੂੰ ਲੈ ਕੇ ਹਿੰਦੂ ਵਿਦਿਆਰਥੀਆਂ ਦੀ ਕੁੱਟਮਾਰ ਕੀਤੀ ਗਈ ਹੈ | ਜਿਸ ਦੌਰਾਨ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੇ ਦਖ਼ਲ ਦੇ ਕੇ ਪੀੜਤ ਵਿਦਿਆਰਥੀਆਂ ਨੂੰ ਬਚਾਇਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਪਹਿਲਾਂ ਵੀ ਮਿਲ ਰਹੀਆਂ ਸਨ ਪਰ ਉਹ ਵਿਦਿਆਰਥੀਆਂ ਦਾ ਆਪਸੀ ਮਾਮਲਾ ਸਮਝ ਕੇ ਚੁੱਪ ਕਰ ਜਾਂਦੇ ਸਨ ਪਰ ਹੁਣ ਸ਼ਹਿਰ ਦੇ ਸਮੂਹ ਧਾਰਮਿਕ ਤੇ ਸਮਾਜਿਕ ਹਿੰਦੂ ਸੰਗਠਨਾਂ ਨੇ ਮੀਟਿੰਗ ਕਰਕੇ ਫੈਸਲਾ ਲਿਆ ਹੈ ਕਿ ਇਹ ਮਾਮਲਾ ਯੂਨੀਵਰਸਿਟੀ ਦੇ ਪ੍ਰਬੰਧਕਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਤਾਂ ਜੋ ਉੱਥੇ ਹੀ ਪੜ੍ਹਦੇ ਹਿੰਦੂ ਵਿਦਿਆਰਥੀਆਂ ਨਾਲ ਕਿਸੇ ਕਿਸਮ ਦੀ ਕੋਈ ਬਦਸਲੂਕੀ ਨਾ ਹੋਵੇ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਹੋ ਸਕੇ | ਉਕਤ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਹਮਲਾਵਰ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ 'ਚੋਂ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਹੈ | ਓਧਰ ਡੀ.ਐੱਸ.ਪੀ. ਕੁਲਵੀਰ ਸਿੰਘ ਸੰਧੂ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਵਿਧਾਇਕ ਰਾਏ ਅਗਲੀ ਖ਼ਬਰ ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਨੇ ਸਰਹਿੰਦ ਦੀ ਗੋਲਡਨ ਜੁਬਲੀ ਮੌਕੇ ਪਾਠ ਕਰਵਾਇਆ
Ad Position 24