30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 23-04-2026
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਪਿੰਡ ਰਜਿੰਦਰਗੜ੍ਹ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਗਰਾਮ ਪੰਚਾਇਤ ਰਜਿੰਦਰਗੜ੍ਹ ਵਲੋਂ ਗੰਦੇ ਪਾਣੀ ਦੀ ਨਿਕਾਸੀ ਦੇ ਲਈ 5 ਲੱਖ ਰੁਪਏ ਦੀ ਲਾਗਤ ਦੇ ਨਾਲ ਨਵਾਂ ਨਾਲਾ ਉਸਾਰਿਆ ਗਿਆ ਹੈ | ਇਸ ਨੂੰ ਨਵੀਂ ਤਕਨੀਕ ਦੇ ਨਾਲ ਬਣਾਇਆ ਗਿਆ ਹੈ | ਇਸ ਨਾਲੇ ਦੇ ਵਿਚ 10-10 ਫੁੱਟ ਦੀ ਦੂਰੀ 'ਤੇ ਲੱਕੜ ਦੇ ਬਾਲੇ ਪਾਏ ਗਏ ਹਨ ਤਾਂ ਜੋ ਨੇੜੇ ਤੋਂ ਗੁਜ਼ਰਨ ਵਾਲੇ ਭਾਰੀ ਵਾਹਨਾਂ ਦੇ ਕਾਰਨ ਇਸ ਨਾਲੇ ਦਾ ਨੁਕਸਾਨ ਨਾ ਹੋਵੇ | ਉਨ੍ਹਾਂ ਕਿਹਾ ਕਿ ਰਜਿੰਦਰਗੜ੍ਹ ਦੀ ਪੰਚਾਇਤ ਵਲੋਂ ਕੀਤਾ ਗਿਆ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ, ਦੂਸਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਇਸ ਤਰ੍ਹਾਂ ਦੀ ਤਕਨੀਕ ਅਪਣਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਵਚਨਬੱਧ ਹੈ ਅਤੇ ਬਿਨਾਂ ਪੱਖਪਾਤ ਤੋਂ ਪਿੰਡਾਂ ਦਾ ਸਰਬ ਪੱਖੀ ਵਿਕਾਸ ਹੋ ਰਿਹਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਖੇੜਾ ਗੁਰਮੇਲ ਸਿੰਘ ਝਾਂਮਪੁਰ, ਬਿੱਕਰ ਸਿੰਘ ਰਜਿੰਦਰਗੜ੍ਹ, ਗੁਰਪ੍ਰੀਤ ਸਿੰਘ, ਪਿੰਡ ਦੇ ਸਰਪੰਚ, ਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ 'ਚ ਵਿਸ਼ਵ ਧਰਤੀ ਦਿਵਸ ਮੌਕੇ ਕਰਵਾਏ ਮੁਕਾਬਲੇ ਅਗਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਡਿਪਟੀ ਕਮਿਸ਼ਨਰ ਕੋਲੋਂ ਇਨਸਾਫ਼ ਦੀ ਕੀਤੀ ਮੰਗ
Ad Position 24