30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡਿਵਾਈਨ ਲਾਈਟ ਸਕੂਲ 'ਚ ਵਿਸ਼ਵ ਧਰਤੀ ਦਿਵਸ ਮੌਕੇ ਕਰਵਾਏ ਮੁਕਾਬਲੇ

Ad Position 21
No active advertisement
ਅਜੀਤ ਡੈਸਕ 23-04-2026
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਸੁਨੇਹਾ ਦਿੱਤਾ ਗਿਆ | ਇਸ ਦੌਰਾਨ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਧਰਤੀ ਨੂੰ ਬਚਾਓ, ਭਵਿੱਖ ਨੂੰ ਬਚਾਓ, ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ, ਕਾਰਬਨ ਫੁੱਟ ਪਿੰ੍ਰਟ ਘਟਾਓ, ਗਲੋਬਲ ਵਾਰਮਿੰਗ ਇਕ ਚੇਤਾਵਨੀ ਹੈ ਵਰਗੇ ਵਿਸ਼ਿਆਂ 'ਤੇ ਬੇਹੱਦ ਰਚਨਾਤਮਿਕ ਪੋਸਟਰ ਬਣਾ ਕੇ ਸਭ ਦਾ ਧਿਆਨ ਖਿੱਚਿਆ | ਪੋਸਟਰਾਂ ਰਾਹੀਂ ਵਿਦਿਆਰਥੀਆਂ ਨੇ ਧਰਤੀ 'ਤੇ ਵੱਧ ਰਹੇ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਅਤੇ ਪਾਣੀ ਦੀ ਘਾਟ ਵਰਗੇ ਗੰਭੀਰ ਮੁੱਦਿਆਂ ਨੂੰ ਉਜਾਗਰ ਕੀਤਾ | ਇਸ ਮੌਕੇ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਕਿਹਾ ਕਿ ਵਿਸ਼ਵ ਧਰਤੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਧਰਤੀ ਦੀ ਸੁਰੱਖਿਆ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਧਰਤੀ ਸਾਡੀ ਮਹਾਨ ਹੈ ਅਤੇ ਸਾਨੂੰ ਇਸ 'ਤੇ ਮਾਣ ਹੈ | ਪਰ ਇਸ ਨੂੰ ਬਚਾਉਣ ਦੀ ਜ਼ਿੰਮੇਵਾਰੀ ਵੀ ਸਾਡੀ ਸਭ ਦੀ ਹੈ, ਜੇਕਰ ਅੱਜ ਅਸੀਂ ਨਾ ਜਾਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਵਿਦਿਆਰਥੀਆਂ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਰੋਜ਼ਾਨਾ ਜੀਵਨ ਵਿਚ ਬਿਜਲੀ-ਪਾਣੀ ਬਚਾਉਣ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਦੀ ਅਪੀਲ ਕੀਤੀ | ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਅਖੀਰ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਧਰਤੀ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਰੱਖਣ ਦਾ ਪ੍ਰਣ ਲਿਆ |
Ad Position 22
No active advertisement
ਪਿਛਲੀ ਖ਼ਬਰ ਧਰਤੀ ਦਿਵਸ ਮੌਕੇ ਵਾਤਾਵਰਨ ਸੰਭਾਲ ਸੰਬੰਧੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਵਿਧਾਇਕ ਰਾਏ
Ad Position 24