27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਧਾਇਕ ਦੇਵ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 22ਵੀਂ ਬੱਸ ਨੂੰ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 24-04-2026
ਨਾਭਾ, 23 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਾਰਡ ਨੰਬਰ 5 ਤੋਂ ਗੁਰਵਿੰਦਰ ਸਿੰਘ ਅਤੇ ਕੋਆਰਡੀਨੇਟਰ ਵਪਾਰ ਵਿੰਗ ਨਾਭਾ ਭੁਪਿੰਦਰ ਕੌਂਸਲ ਦੀ ਅਗਵਾਈ ਹੇਠ ਸ੍ਰੀ ਅੰਮਿ੍ਤਸਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਲਈ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਉਪਰੰਤ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਤੀਰਥ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ, ਜੋ ਕਿ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਉਨਾਂ ਕਿਹਾ ਕਿ ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਵਾਲਮਿਕ ਤੀਰਥ ਅਤੇ ਵਾਹਗਾ ਵਾਰਡਰ ਦੇ ਦਰਸ਼ਨ ਕਰਨਗੇ | ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯਾਤਰੀਆਂ ਲਈ ਸਾਰੀਆਂ ਹੀ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ, ਮਨਪ੍ਰੀਤ ਸਿੰਘ ਧਾਰੋਕੀ, ਉੱਧਮ ਦੀਪ ਸਿੰਘ, ਮਨਜੋਤ ਸਿੰਘ, ਜਸਵੀਰ ਸਿੰਘ ਛਿੰਦਾਂ ਆਦਿ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਗਰਮੀਆਂ ਨੂੰ ਸੁਖਾਲਾ ਬਣਾਉਣ ਲਈ ਬਿਜਲੀ ਨਿਗਮ ਮੁਸਤੈਦ, ਜ਼ਰੂਰੀ ਮੁਰੰਮਤ ਕਾਰਨ ਰਹੇਗੀ ਬਿਜਲੀ ਬੰਦ ਅਗਲੀ ਖ਼ਬਰ ਸਾਂਝ ਗਲੋਬਲ ਫਾਊਾਡੇਸ਼ਨ ਨੇ ਖੂਨਦਾਨ ਕੈਂਪ ਲਗਾਇਆ
Ad Position 24