27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪੁਲਿਸ ਨੂੰ ਬਿਮਾਰ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

Ad Position 21
No active advertisement
ਅਜੀਤ ਡੈਸਕ 24-04-2026
ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ (ਬਲਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ ਤੋਂ ਪੁਲਿਸ ਨੂੰ ਬਿਮਾਰ ਹਾਲਤ ਵਿਚ ਮਿਲੇ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਪਿ੍ਥਵੀਰਾਜ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨੇੜੇ ਬਿਮਾਰ ਹਾਲਤ ਵਿਚ ਮਿਲਿਆ ਸੀ | ਜਿਸ ਨੂੰ ਇਲਾਜ ਲਈ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਸੀ | ਜਿੱਥੇ ਇਲਾਜ ਦੌਰਾਨ ਉਸ ਵਿਅਕਤੀ ਦੀ ਮੌਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਫ਼ਿਲਹਾਲ ਉਕਤ ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ | ਜਿਸ ਦੀ ਮਿ੍ਤਕ ਦੇਹ ਨੂੰ ਸ਼ਨਾਖ਼ਤ ਲਈ 72 ਘੰਟਿਆਂ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੀ ਮੌਰਚਰੀ ਵਿਚ ਰੱਖਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋ.ਅ.ਦਲ ਨੇ ਐਸ.ਸੀ. ਭਾਈਚਾਰੇ ਨੂੰ ਹਮੇਸ਼ਾ ਵੱਡੇ ਮਾਣ ਸਨਮਾਨ ਦਿੱਤੇ-ਰਾਜੂ ਖੰਨਾ, ਡਾ. ਅਰਜਨ ਸਿੰਘ ਅਗਲੀ ਖ਼ਬਰ ਸ਼ਹਿਰ 'ਚ ਗਰਮੀਆਂ ਨੂੰ ਸੁਖਾਲਾ ਬਣਾਉਣ ਲਈ ਬਿਜਲੀ ਨਿਗਮ ਮੁਸਤੈਦ, ਜ਼ਰੂਰੀ ਮੁਰੰਮਤ ਕਾਰਨ ਰਹੇਗੀ ਬਿਜਲੀ ਬੰਦ
Ad Position 24