ਖਮਾਣੋਂ, 23 ਅਪ੍ਰੈਲ (ਜੋਗਿੰਦਰਪਾਲ, ਕਲੇਰ)-ਪਿ੍ੰਸੀਪਲ ਸੈਸ਼ਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਜ ਸਾਧਕ ਅਫਸਰ-ਕਮ-ਚਾਰਜ ਸੈਸਜ਼ ਅਫਸਰ ਖਮਾਣੋਂ ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਸਜ 2027 ਸਬੰਧੀ 20 ਅਪ੍ਰੈਲ ਤੋਂ 22 ਅਪ੍ਰੈਲ ਤੱਕ ਤਿੰਨ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਸੰਪੰਨ ਹੋਇਆ, ਜਿਸ ਵਿਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੇ ਭਾਗ ਲਿਆ ਅਤੇ ਆਪਣੇ ਕੰਮ ਲਈ ਲੋੜੀਂਦੀ ਨਿਪੁੰਨਤਾ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਜਨਗਣਨਾ ਦੇ ਕੰਮ ਨੂੰ ਸੁਚਾਰੂ, ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿਚ ਲਿਆਉਣ ਲਈ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਤਿਆਰ ਕਰਨਾ ਸੀ | ਟ੍ਰੇਨਿੰਗ ਦੌਰਾਨ ਮਾਹਿਰ ਟਰੇਨਰਾਂ ਵਲੋਂ ਭਾਗੀਦਾਰਾਂ ਨੂੰ ਜਨਗਣਨਾ ਦੀ ਮਹੱਤਤਾ, ਡਾਟਾ ਇਕੱਠਾ ਕਰਨ ਦੀ ਵਿਗਿਆਨਕ ਵਿਧੀ, ਘਰ-ਘਰ ਸਰਵੇ ਕਰਨ ਦੇ ਢੰਗ ਅਤੇ ਨਾਗਰਿਕਾਂ ਨਾਲ ਸੰਪਰਕ ਸਥਾਪਿਤ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਸਾਰੇ ਸਟਾਫ਼ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਨਗਨਣਾ ਦੌਰਾਨ ਆ ਸਕਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ |