26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਬਾਰ ਐਸੋਸੀਏਸ਼ਨ ਅਮਲੋਹ ਵਲੋਂ ਹਾਈਕੋਰਟ ਦੇ ਐਡਮਿਨਿਸਟਰੇਟਰ ਜੱਜ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 24-04-2026
ਅਮਲੋਹ, 23 ਅਪ੍ਰੈਲ (ਕੇਵਲ ਸਿੰਘ)-ਅਮਲੋਹ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਭਗੜਾਣਾ ਦੀ ਅਗਵਾਈ ਹੇਠ ਇਕ ਵਫ਼ਦ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਐਡਮਿਨਿਸਟਰੇਟਰ ਜੱਜ ਜਸਟਿਸ ਵਿਕਰਮ ਅਗਰਵਾਲ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਬਾਰ ਐਸੋਸੀਏਸ਼ਨ ਵਲੋਂ ਅਮਲੋਹ ਦੇ ਵਕੀਲਾਂ ਦੀਆਂ ਵੱਖ-ਵੱਖ ਜਾਇਜ਼ ਮੰਗਾਂ ਜੱਜ ਸਾਹਿਬ ਦੇ ਧਿਆਨ ਵਿਚ ਲਿਆਂਦੀਆਂ ਗਈਆਂ | ਪ੍ਰਧਾਨ ਸਤਨਾਮ ਸਿੰਘ ਭਗੜਾਣਾ ਨੇ ਖ਼ਾਸ ਤੌਰ 'ਤੇ ਅਮਲੋਹ ਵਿਚ ਨਵੇਂ ਬਾਰ ਅਤੇ ਕੋਰਟ ਕੰਪਲੈਕਸ ਦੀ ਲੋੜ ਬਾਰੇ ਵਿਸਥਾਰ ਨਾਲ ਗੱਲ ਰੱਖੀ | ਉਨ੍ਹਾਂ ਦੱਸਿਆ ਕਿ ਮੌਜੂਦਾ ਕੋਰਟ ਕੰਪਲੈਕਸ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਹੈ, ਜਿਸ ਕਰਕੇ ਵਕੀਲਾਂ ਅਤੇ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਅਮਲੋਹ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਕੋਰਟ ਕੰਪਲੈਕਸ ਬਣਾਉਣ ਦੀ ਬਹੁਤ ਜ਼ਰੂਰਤ ਹੈ | ਉਨ੍ਹਾਂ ਉਮੀਦ ਜਤਾਈ ਕਿ ਜਸਟਿਸ ਵਿਕਰਮ ਅਗਰਵਾਲ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਵੇਖਦੇ ਹੋਏ ਜਲਦ ਹੱਲ ਕਰਵਾਉਣਗੇ | ਇਸ ਮੌਕੇ ਸਕੱਤਰ ਨਰਿੰਦਰ ਸਿੰਘ, ਐਡਵੋਕੇਟ ਅਮਰੀਕ ਸਿੰਘ ਅÏਲਖ, ਗੋਪਾਲ ਕਿ੍ਸ਼ਨ ਗਰਗ, ਵਰਿੰਦਰ ਸਿੰਘ ਬੈਂਸ ਅਤੇ ਯਾਦਵਿੰਦਰ ਸਿੰਘ ਰਾਏ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀਆਂ ਤਰੁੱਟੀਆਂ ਨੂੰ ਲੈ ਕੇ ਰਾਜੂ ਖੰਨਾ ਦੀ ਅਗਵਾਈ ਵਿਚ ਵਫ਼ਦ ਐਸ.ਡੀ.ਐਮ. ਨੂੰ ਮਿਲਿਆ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਧਰਮਸ਼ਾਲਾ ਦੀ ਕੀਤੀ ਵਿੱਦਿਅਕ ਯਾਤਰਾ
Ad Position 24