ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਭਾਜਪਾ ਨਾਲ ਗੱਠਜੋੜ ਕਰਨ ਦੇ ਦਿੱਤੇ ਬਿਆਨ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਅ) ਆਪਣੇ ਕੌਮੀ ਨਿਸ਼ਾਨੇ ਦੀ ਪ੍ਰਾਪਤੀ ਲਈ ਨਿਰੰਤਰ ਸੰਘਰਸ਼ ਕਰਦਾ ਆ ਰਿਹਾ ਹੈ, ਪਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਹਿੰਦੂਤਵ ਜਮਾਤਾਂ ਭਾਜਪਾ-ਆਰ.ਐਸ.ਐਸ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਿਆਸੀ ਗੱਠਜੋੜ ਕਰਨ ਦੀ ਕਦੇ ਹਾਮੀ ਨਹੀਂ ਭਰਦਾ | ਉਨ੍ਹਾਂ ਕਿਹਾ ਕਿ ਪੰਥ ਤੇ ਪੰਜਾਬ ਦੇ ਵੱਡੇਰੇ ਹਿੱਤਾਂ ਨੂੰ ਮੁੱਖ ਰੱਖ ਕੇ ਹੀ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਉਨ੍ਹਾਂ ਦੀ ਸਮੁੱਚੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸਾਂਝਾ ਪੰਥਕ ਮੁਹਾਜ਼ ਬਣਾ ਕੇ ਲੜਨ ਦਾ ਦੂਰਅੰਦੇਸ਼ੀ ਵਾਲਾ ਫ਼ੈਸਲਾ ਕੀਤਾ ਹੈ, ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ 'ਤੇ ਅਸੀਂ ਪੂਰਨ ਉਤਰ ਸਕੀਏ | ਪਰ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਜਿਨ੍ਹਾਂ ਵਲੋਂ ਹਾਲ ਹੀ ਵਿਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਗੱਠਜੋੜ ਕੀਤਾ ਗਿਆ ਹੈ ਅਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਜਪਾ ਨਾਲ ਗੱਠਜੋੜ ਕਰਨ ਵਿਚ ਕੀ ਹਰਜ ਹੈ? 'ਤੇ ਸਖ਼ਤ ਇਤਰਾਜ਼ ਉਠਾਉਂਦਿਆਂ ਸ. ਟਿਵਾਣਾ ਨੇ ਕਿਹਾ ਕਿ ਜੇਕਰ ਸਿੱਖੀ ਸਿਧਾਂਤਾਂ ਤੇ ਸੋਚ ਨੂੰ ਅਲਵਿਦਾ ਕਹਿਕੇ ਉਨ੍ਹਾਂ ਦਾ ਕੇਵਲ ਸਿਆਸੀ ਤਾਕਤ ਪ੍ਰਾਪਤ ਕਰਨਾ ਹੀ ਮਕਸਦ ਹੈ, ਤਾਂ ਕੌਮੀਅਤ ਤੇ ਉੱਚੇ ਸੁੱਚੇ ਸਿੱਖੀ ਇਖ਼ਲਾਕ, ਮਾਣ ਸਨਮਾਨ ਕਿਵੇਂ ਕਾਇਮ ਰਹਿ ਸਕਣਗੇ? ਉਨ੍ਹਾਂ ਕਿਹਾ ਕਿ 2027 ਵਿਚ ਪੰਥਕ ਸਰਕਾਰ ਕਾਇਮ ਕਰਨੀ ਹੈ, ਤਾਂ ਭਾਜਪਾ, ਆਰ.ਐਸ.ਐਸ, ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰ ਮੁਤੱਸਵੀ ਸੰਗਠਨਾਂ ਵਰਗੀਆਂ ਜਮਾਤਾਂ ਦੀਆਂ ਫੌੜ੍ਹੀਆਂ ਦਾ ਸਹਾਰਾ ਬਿਲਕੁਲ ਨਾ