26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਚੁਣੇ ਜਾਣ 'ਤੇ ਫ਼ਤਹਿਗੜ੍ਹ ਸਾਹਿਬ 'ਚ ਖ਼ੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 24-04-2026
ਫ਼ਤਹਿਗੜ੍ਹ ਸਾਹਿਬ, 23 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਦਰਮਿਆਨ ਗੱਠਜੋੜ ਹੋਣ ਤੋਂ ਬਾਅਦ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਚੁਣੇ ਜਾਣ 'ਤੇ ਫ਼ਤਹਿਗੜ੍ਹ ਸਾਹਿਬ ਦੇ ਪਾਰਟੀ ਵਰਕਰਾਂ ਵਲੋਂ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਕੋਰ ਕਮੇਟੀ ਮੈਂਬਰ ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਦੀ ਨਿਯੁਕਤੀ ਪੰਥਕ ਤਾਕਤਾਂ ਨੂੰ ਇਕੱਠਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਇਕੱਠ ਨਾਲ ਆਉਣ ਵਾਲੀ ਰਾਜਨੀਤੀ ਵਿਚ ਇੱਕ ਨਵਾਂ ਇਤਿਹਾਸ ਰਚਿਆ ਜਾਵੇਗਾ | ਲਿਬੜਾ ਨੇ ਕਿਹਾ ਕਿ ਇਹ ਗੱਠਜੋੜ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਪੰਥਕ ਹਿਤਾਂ ਦੀ ਰੱਖਿਆ ਅਤੇ ਪੰਜਾਬ ਦੇ ਮਸਲਿਆਂ ਨੂੰ ਇਕੱਠੇ ਹੋ ਕੇ ਹੱਲ ਕਰਨ ਲਈ ਇਕ ਮਜ਼ਬੂਤ ਮੰਚ ਸਾਬਤ ਹੋਵੇਗਾ | ਵਰਕਰਾਂ ਨੇ ਉਮੀਦ ਜਤਾਈ ਕਿ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪੰਥਕ ਏਕਤਾ ਨੂੰ ਹੋਰ ਬਲ ਮਿਲੇਗਾ ਅਤੇ ਪੰਜਾਬ ਦੀ ਰਾਜਨੀਤੀ ਵਿਚ ਇੱਕ ਸਕਾਰਾਤਮਿਕ ਬਦਲਾਅ ਦੇਖਣ ਨੂੰ ਮਿਲੇਗਾ | ਇਸ ਮੌਕੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ, ਕੁਲਵੰਤ ਸਿੰਘ ਬਧੌਛੀ, ਲਖਵੀਰ ਸਿੰਘ ਰੁਪਾਲਹੇੇੜੀ, ਜਸਪਾਲ ਸਿੰਘ ਦਾਦੂਮਾਜਰਾ ਸਾਬਕਾ ਸਰਪੰਚ, ਗੁਰਮੇਲ ਸਿੰਘ ਬਧੌਛੀ, ਸਵਰਨ ਸਿੰਘ ਬਾਠ, ਪ੍ਰੀਤਮ ਸਿੰਘ ਨਾਗਰਾ, ਬਲਵਿੰਦਰ ਸਿੰਘ ਸੋਹੀ, ਜਸਵੀਰ ਸਿੰਘ ਲੋਹਾਖੇੜੀ, ਰਣਜੀਤ ਸਿੰਘ ਜੱਲ੍ਹਾ, ਬਲਜਿੰਦਰ ਸਿੰਘ, ਰਾਜਿੰਦਰ ਸਿੰਘ ਖਰੌੜ, ਤੇਜਾ ਸਿੰਘ ਪੰਜੋਲਾ, ਸੰਪੂਰਨ ਸਿੰਘ ਪੰਜੋਲਾ, ਹਰਪ੍ਰੀਤ ਸਿੰਘ ਥਾਬਲਾਂ, ਪੱਪੂ ਬਾਠ ਵੀ ਹਾਜ਼ਰ ਸਨ | ਇਸ ਮੌਕੇ ਵਰਕਰਾਂ ਨੇ ਇਕੱਠ ਹੋ ਕੇ ਲੱਡੂ ਵੰਡੇ ਅਤੇ ਇਕ ਦੂਜੇ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 14 ਮਈ ਨੂੰ ਸਰਹਿੰਦ ਫ਼ਤਹਿ ਦਿਵਸ ਮੌਕੇ ਇੰਜੀ. ਕਾਲਜ ਵਿਖੇ ਹੋਵੇਗਾ ਸੈਮੀਨਾਰ ਅਗਲੀ ਖ਼ਬਰ ਭਾਜਪਾ ਮਹਿਲਾ ਰਿਜ਼ਰਵੇਸ਼ਨ ਦੇ ਨਾਂਅ 'ਤੇ ਮਹਿਲਾਵਾਂ ਨੂੰ ਗੁੰਮਰਾਹ ਕਰ ਰਹੀ ਹੈ-ਰਾਣਾ
Ad Position 24